The Khalas Tv Blog Punjab ਲੁਧਿਆਣਾ ‘ਚ ਤੇਜ਼ ਰਫ਼ਤਾਰ ਕਾਰਨ ਮੋਟਰਸਾਈਕਲ ਹੋਏ ਬੇਕਾਬੂ, ਦੋ ਨੌਜਵਾਨਾਂ ਦਾ ਹੋਇਆ ਇਹ ਹਾਲ…
Punjab

ਲੁਧਿਆਣਾ ‘ਚ ਤੇਜ਼ ਰਫ਼ਤਾਰ ਕਾਰਨ ਮੋਟਰਸਾਈਕਲ ਹੋਏ ਬੇਕਾਬੂ, ਦੋ ਨੌਜਵਾਨਾਂ ਦਾ ਹੋਇਆ ਇਹ ਹਾਲ…

2 youths killed in bike collision in Ludhiana, 3rd injured

ਲੁਧਿਆਣਾ ਜ਼ਿਲ੍ਹੇ ‘ਚ ਬੀਤੀ ਰਾਤ 9.30 ਵਜੇ ਨਹਿਰ ਪਾਰ ਕਰਦੇ ਸਮੇਂ ਲੋਹਾਰਾ ਪੁਲ ‘ਤੇ ਦੋ ਬਾਈਕ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਅਰੁਣ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਹਾਦਸੇ ਸਮੇਂ ਖ਼ੂਨ ਨਾਲ ਲੱਥਪੱਥ ਤਿੰਨ ਨੌਜਵਾਨਾਂ ਨੂੰ ਜ਼ਖ਼ਮੀ ਹਾਲਤ ‘ਚ ਦੀਪ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ ਡਾਕਟਰਾਂ ਨੇ ਇੱਕ ਨੌਜਵਾਨ ਨੂੰ ਪਹਿਲਾਂ ਹੀ ਮ੍ਰਿਤਕ ਐਲਾਨ ਦਿੱਤਾ ਸੀ ਜਦਕਿ ਦੂਜੇ ਦੀ ਇਲਾਜ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਫ਼ਿਲਹਾਲ ਤੀਜੇ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਾਣਕਾਰੀ ਅਨੁਸਾਰ ਭਰਾ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਕਿਸੇ ਕੰਮ ਲਈ ਬਾਈਕ ‘ਤੇ ਸਵਾਰ ਹੋ ਕੇ ਬੱਡੇਵਾਲ ਵੱਲ ਜਾ ਰਹੇ ਸਨ। ਲੋਹਾਰਾ ਪੁਲ ਨੇੜੇ ਨਹਿਰ ਦੇ ਕੋਲ ਹਨੇਰਾ ਸੀ। ਸਾਹਮਣੇ ਤੋਂ ਤੇਜ਼ ਰਫ਼ਤਾਰ ਬਾਈਕ ‘ਤੇ ਅਰੁਣ ਨਾਂ ਦਾ ਨੌਜਵਾਨ ਆਇਆ। ਅਰੁਣ ਨੇ ਬਾਈਕ ਨੂੰ ਬ੍ਰੇਕ ਨਹੀਂ ਲਗਾਈ ਅਤੇ ਬਾਈਕ ਅਸੰਤੁਲਿਤ ਹੋ ਗਈ। ਟੱਕਰ ਤੋਂ ਬਾਅਦ ਤਿੰਨੋਂ ਨੌਜਵਾਨ ਜ਼ਮੀਨ ‘ਤੇ ਡਿੱਗ ਗਏ। ਨੌਜਵਾਨ ਦੇ ਸਿਰ ‘ਤੇ ਸੱਟ ਲੱਗੀ ਹੈ।

ਚਸ਼ਮਦੀਦਾਂ ਮੁਤਾਬਕ ਜ਼ਖ਼ਮੀ ਨੌਜਵਾਨਾਂ ‘ਚੋਂ ਇਕ ਨੇ ਕਈ ਵਾਰ ਐਂਬੂਲੈਂਸ ਨੂੰ ਫ਼ੋਨ ਕੀਤਾ ਪਰ ਮੌਕੇ ‘ਤੇ ਕੋਈ ਐਂਬੂਲੈਂਸ ਨਹੀਂ ਆਈ। ਰਾਹਗੀਰਾਂ ਨੇ ਖ਼ੂਨ ਨਾਲ ਲੱਥਪੱਥ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਹਸਪਤਾਲ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਕੀ ਕੰਮ ਕਰਦਾ ਸੀ, ਇਸ ਬਾਰੇ ਦੇਰ ਰਾਤ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ।

ਫ਼ਿਲਹਾਲ ਰਾਹਗੀਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਜ਼ਖ਼ਮੀਆਂ ਦੇ ਬਾਈਕ ਨੰਬਰਾਂ ਦਾ ਪਤਾ ਲਗਾ ਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਦਾ ਅੱਜ ਸਵੇਰੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕੀਤਾ ਜਾਵੇਗਾ।

Exit mobile version