Lok Sabha Election 2024 Punjab

ਪੰਜਾਬ ‘ਚ ਦੂਜੇ ਦਿਨ 22 ਨਾਮਜ਼ਦਗੀ ਕਾਗ਼ਜ਼ ਹੋਏ ਦਾਖਲ

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨਾ 7 ਮਈ ਤੋਂ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਦਿੱਨ ਕੁੱਲ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਗਏ। ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜ ਉਮੀਦਵਾਰਾਂ ਅਤੇ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਤੋਂ ਇੱਕ ਉਮੀਦਵਾਰ ਨੇ ਆਪਣੇ ਕਾਗ਼ਜ਼ ਭਰੇ ਹਨ।

ਹਲਕਾ ਅੰਮ੍ਰਿਤਸਰ ਅਤੇ ਪਟਿਆਲਾ ਤੋਂ ਤਿੰਨ, ਪਟਿਆਲਾ ਅਤੇ ਫਰੀਦਕੋਟ ਤੋਂ ਦੋ, ਲੁਧਿਆਣਾ ਤੋਂ 3 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ ਹਨ। ਪਟਿਆਲਾ ਦੋ ਉਮੀਦਵਾਰਾਂ ਨੇ  ਆਪਣੇ ਕਾਗ਼ਜ਼ ਭਰੇ ਹਨ। ਫਰੀਦਕੋਟ ਤੋਂ 2 ਅਤੇ ਲੁਧਿਆਣਾ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹੈ।

ਅੱਜ ਫਿਰੋਜ਼ਪੁਰ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਸੀਟ ਤੋਂ ਕਿਸੇ ਵੀ ਉਮੀਦਵਾਰ ਨੇ ਆਪਣੇ ਕਾਗ਼ਜ਼ ਦਾਖਲ ਨਹੀਂ ਕੀਤੇ ਹਨ।