ਬੀਜੇਪੀ ਨੂੰ ਦੋ ਹੋਰ ਵੱਡੇ ਝਟਕੇ, ਪੜ੍ਹੋ ਪੂਰੀ ਖਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ ਹੈ। ਇਸਨੂੰ ਭਾਜਪਾ ਸਰਕਾਰ ਨੂੰ ਵੱਡਾ ਝਟਕਾ ਕਿਹਾ ਜਾ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਲਈ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਚਿੱਠੀ ਲਿਖੀ ਹੈ।