…ਤੇ ਅੰਤ ਨੂੰ ਚੰਨੀ ਨੇ ਖੋਲ੍ਹ ਦਿੱਤਾ ਪੰਜਾਬੀਆਂ ਲਈ ਵੱਡਾ ਪਿਟਾਰਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿਵਾਲੀ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਅੱਜ ਤੋਂ ਪੰਜਾਬ ਵਿੱਚ ਬਿਜਲੀ ਤਿੰਨ ਰੁਪਏ ਪ੍ਰਤੀ ਯੂਨਿਟ ਸਸਤੀ ਕਰ ਦਿੱਤੀ ਗਈ ਹੈ ਅਤੇ ਮੁਲਾਜ਼ਮਾਂ ਨੂੰ 11 ਫੀਸਦੀ ਮਹਿੰਗਾਈ ਭੱਤਾ ਮਿਲਣਾ ਸ਼ੁਰੂ ਹੋ ਜਾਵੇਗਾ। ਸਰਕਾਰ ਉੱਤੇ ਮਹਿੰਗਾਈ ਭੱਤੇ ਦਾ