ਸ਼ਹੀਦ ਨੌਜਵਾਨ ਨਵਰੀਤ ਸਿੰਘ ਦੇ ਪਰਿਵਾਰ ਨੂੰ ਉਸਦੇ ਸ਼ਹੀਦ ਹੋਣ ਵਾਲੀ ਥਾਂ ਦੀ ਦਿਖਾਈ ਜਾਵੇਗੀ ਫੁਟੇਜ, ਅਦਾਲਤ ਦਾ ਹੁਕਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਹਾਈ ਕੋਰਟ ਨੇ ਕਿਸਾਨੀ ਅੰਦੋਲਨ ਵਿੱਚ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਨਵਰੀਤ ਸਿੰਘ ਦੇ ਪਰਿਵਾਰ ਨੂੰ ਪੋਸਟ ਮਾਰਟਮ ਰਿਪੋਰਟ ਉੱਤੇ ਮਾਹਿਰਾਂ ਦੀ ਸਲਾਹ ਲੈਣ ਲਈ ਸਮਾਂ ਦੇ ਦਿੱਤਾ ਹੈ। ਨਵਰੀਤ ਸਿੰਘ ਦੇ ਪਰਿਵਾਰ ਨੂੰ ਘਟਨਾ ਵਾਲੀ ਥਾਂ ਦੀ ਸੀਸੀਟੀਵੀ ਫੁਟੇਜ ਵੀ ਦਿਖਾਈ ਜਾਵੇਗੀ।