ਨਵਰੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਕੱਲ੍ਹ ਡਿਬਡਿਬਾ ਤੋਂ ਕੱਢਿਆ ਜਾਵੇਗਾ ਇਨਸਾਫ ਮਾਰਚ : ਖਹਿਰਾ
‘ਦ ਖ਼ਾਲਸ ਬਿਊਰੋ :- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੱਲ੍ਹ ਗੁਰਦੁਆਰਾ ਡਿਬਡਿਬਾ ਬੰਗਾਲੀ ਕਲੋਨੀ ਤੋਂ ਗਾਜ਼ੀਪੁਰ ਬਾਰਡਰ ਤੱਕ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਇਨਸਾਫ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼, ਉੱਤਰਾਖੰਡ ਦੇ ਬਹੁਤ ਸਾਰੇ ਲੋਕ ਇਸ ਮਾਰਚ ਵਿੱਚ ਹਿੱਸਾ ਲੈਣ ਲਈ ਪਹੁੰਚ ਰਹੇ ਹਨ।