ਪਟਿਆਲਾ ਹਾਊਸ ਕੋਰਟ ਨੇ ਮੁਹੰਮਦ ਜ਼ੁਬੈਰ ਨੂੰ ਦਿੱਤੀ ਜ਼ਮਾਨਤ
ਖਾਲਸ ਬਿਊਰੋ:ਪਟਿਆਲਾ ਹਾਊਸ ਕੋਰਟ ਦੀ ਸੈਸ਼ਨ ਕੋਰਟ ਨੇ ਇੱਕ ਟਵੀਟ ਮਾਮਲੇ ਵਿੱਚ ਅਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਜ਼ਮਾਨਤ ਦੇ ਦਿੱਤੀ ਹੈ ਤੇ ਨਾਲ ਹੀ ਇਹ ਵੀ ਕਿਹਾ ਹੈ ਮੁਹੰਮਦ ਜ਼ੁਬੈਰ ਅਦਾਲਤ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਦੇਸ਼ ਨਹੀਂ ਛੱਡ ਸਕਦਾ। ਉਸ ਨੂੰ 50,000 ਰੁਪਏ ਦੇ ਨਿੱਜੀ ਜ਼ਮਾਨਤ ਬਾਂਡ ‘ਤੇ ਜ਼ਮਾਨਤ ਦਿੱਤੀ ਗਈ ਹੈ।