ਸੂਰੀ ਮਾਮਲੇ ‘ਚ ਪੁਲਿਸ ਅਫ਼ਸਰਾਂ ‘ਤੇ ਡਿੱਗ ਸਕਦੀ ਹੈ ਗਾਜ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਸੂਰੀ ਨੂੰ ਮਾਰਿਆ ਗਿਆ ਸੀ ਤਾਂ ਮੌਕੇ ‘ਤੇ ਬਹੁਤ ਸਾਰੇ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਸੂਰੀ ਨੂੰ ਮਾਰਿਆ ਗਿਆ ਸੀ ਤਾਂ ਮੌਕੇ ‘ਤੇ ਬਹੁਤ ਸਾਰੇ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਮੁਤਾਬਕ ਸ਼ੂਟਰਾਂ ਨੂੰ ਕੋਟਕਪੂਰਾ ਵਿਚ ਹਥਿਆਰ ਮੁਹੱਈਆ ਕਰਵਾਏ ਗਏ ਸਨ ਤੇ ਕਤਲ ਤੋਂ ਸਿਰਫ ਇੱਕ ਦਿਨ ਪਹਿਲਾਂ ਹਥਿਆਰ ਸ਼ੂਟਰਾਂ ਨੂੰ ਦਿੱਤੇ ਗਏ ਸਨ।
ਅਦਾਕਾਰਾ ਅਤੇ ਮਾਡਲ ਰੋਜ਼ਲੀਨ ਖਾਨ ਨੂੰ ਕੈਂਸਰ ਹੋ ਗਿਆ ਹੈ। ਇਸ ਗੱਲ ਦਾ ਖੁਲਾਸਾ ਉਨ੍ਹਾਂ ਨੇ ਆਪਣੀ ਇਕ ਪੋਸਟ ਰਾਹੀਂ ਕੀਤਾ ਹੈ। ਹਸਪਤਾਲ ਤੋਂ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਇੱਕ ਲੰਮਾ ਨੋਟ ਲਿਖਿਆ ਹੈ ਅਤੇ ਠੀਕ ਹੋਣ ਦੀ ਉਮੀਦ ਜਤਾਈ ਹੈ। ਉਨ੍ਹਾਂ ਦੀ 7 ਮਹੀਨਿਆਂ ਤੱਕ ਕੀਮੋਥੈਰੇਪੀ ਹੋਵੇਗੀ।
ਹਿਮਾਚਲ ਪ੍ਰਦੇਸ਼ ਵਿਚ 68 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ ਹੈ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ।
ਹੁਣ 13 ਨਵੰਬਰ ਤੱਕ ਮੌਸਮ ਸਾਫ਼ ਹੀ ਰਹੇਗਾ ਅਤੇ 14 ਨੂੰ ਪੰਜਾਬ ਵਿੱਚ ਮੁੜ ਤੋਂ ਬੱਦਲਵਾਈ ਹੋ ਸਕਦੀ ਹੈ ਪਰ ਬਾਰਸ਼ ਪਹਾੜੀ ਖੇਤਰ ਨਾਲ ਲੱਗਦੇ ਇਲਾਕਿਆਂ ਵਿੱਚ ਹੀ ਹੋ ਸਕਦੀ ਹੈ।
ਪੰਜਾਬੀ ਬੋਲਦੇ ਦੋ ਦਰਜਨ ਤੋਂ ਵੱਧ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਸ਼ਹਿਰ ਚੰਡੀਗੜ੍ਹ ਦੀ ਪ੍ਰਮੁੱਖ ਮੈਡੀਕਲ ਸੰਸਥਾ ਪੀਜੀਆਈ ਐਮਈਆਰ ਵਿੱਚ ਸਮੁੱਚਾ ਕੰਮ-ਕਾਰ ਹਿੰਦੀ ਭਾਸ਼ਾ ਵਿੱਚ ਕਰਨ ਦਾ ਤਹੱਈਆ ਕੀਤਾ ਗਿਆ ਹੈ।
ਬੇਕਰਜ਼ਫੀਲਡ ਦੀ ਡਾਕਟਰ ਜਸਮੀਤ ਕੌਰ ਬੈਂਸ ਕੈਲੀਫੋਰਨੀਆ ਅਸੈਂਬਲੀ ਲਈ ਚੁਣੀ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਸਿੱਖ ਔਰਤ ਬਣ ਗਈ ਹੈ। ਕੇਰਨ ਕਾਊਂਟੀ ਵਿੱਚ 35ਵੇਂ ਅਸੈਂਬਲੀ ਜ਼ਿਲ੍ਹੇ ਲਈ ਡੈਮੋਕਰੈਟ ਬਨਾਮ ਡੈਮੋਕਰੈਟ ਦੀ ਦੌੜ ਵਿੱਚ ਬੈਂਸ ਨੇ ਆਪਣੀ ਵਿਰੋਧੀ ਲੈਟੀਸੀਆ ਪੇਰੇਜ਼ ਨੂੰ ਹਰਾਇਆ।
ਇਕ ਔਰਤ ਨੇ ਆਪਣੇ ਪੁੱਤਰ ਨਾਲ ਰਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ ਤੇ ਉਸ ਦੀ ਲਾਸ਼ ਘਰ ਦੇ ਵਿਹੜੇ ਵਿੱਚ ਟੋਆ ਪੁੱਟ ਕੇ ਦੱਬ ਦਿੱਤੀ।
ਧਾਮੀ ਨੇ ਕਿਹਾ ਕਿ ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ ਵਿਚ ਕਤਲ, ਬਲਾਤਕਾਰ ਆਦਿ ਜਿਹੇ ਸੰਗੀਨ ਦੋਸ਼ਾਂ ਵਾਲੇ ਕੈਦੀਆਂ ’ਤੇ ਸਰਕਾਰਾਂ ਮਿਹਰਬਾਨ ਹੋਈਆਂ ਹਨ। ਦੂਸਰੇ ਪਾਸੇ ਸਿੱਖ ਬੰਦੀਆਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਹੁਸ਼ਿਆਰਪੁਰ ਦੇ ਇਕ ਪਿੰਡ 'ਚ ਬਲਾਤਕਾਰ ਦਾ ਸ਼ਿਕਾਰ ਹੋਈ 11 ਸਾਲਾ ਮਾਨਸਿਕ ਤੌਰ 'ਤੇ ਕਮਜ਼ੋਰ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ ਹੈ।