ਗ੍ਰਿਫ਼ਤਾਰ ਸਿੱਖ ਨੌਜਵਾਨ ਨਿਰਮਲਜੀਤ ਸਿੰਘ ਨੂੰ ਕਮੇਟੀ ਦੇਵੇਗੀ ਕਾਨੂੰਨੀ ਮਦਦ,ਜ਼ਖ਼ਮੀ ਸ਼ਰਧਾਲੂ ਦੇ ਇਲਾਜ ਲਈ ਵੀ ਕਰੇਗੀ ਸਹਿਯੋਗ : SGPC
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਕਰਨ ਵਾਲੀ ਔਰਤ ਦੀ ਮੌਤ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਨਿਰਮਲਜੀਤ ਸਿੰਘ ਨੂੰ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।