ਹੇਮਕੁੰਟ ਸਾਹਿਬ ਦੇ ਕਿਵਾੜ ਇਸ ਦਿਨ ਨੂੰ ਹੋਣਗੇ ਬੰਦ , ਹੁਣ ਤਕ ਇੰਨੇ ਸ਼ਰਧਾਲੂਆਂ ਨੇ ਟੇਕਿਆ ਮੱਥਾ..
ਸਿੱਖਾਂ ਦੇ ਮੁੱਖ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 11 ਅਕਤੂਬਰ 2023 ਨੂੰ ਸੀਤਕਾਲ ਲਈ ਬੰਦ ਕਰ ਦਿੱਤੇ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਅਨੁਸਾਰ ਟਰੱਸਟੀਆਂ ਦੀ ਮੀਟਿੰਗ ‘ਚ ਇਹ ਫ਼ੈਸਲਾ ਲਿਆ ਗਿਆ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ 20 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹੇ ਗਏ ਸਨ।