ਹਵਾਰਾ ਕਮੇਟੀ ਨੇ ਸਰਕਾਰ ਖ਼ਿਲਾਫ਼ ਲਿਆ ਫੈਸਲਾ , ਪੱਕੇ ਮੋਰਚੇ ਦਾ ਕੀਤਾ ਐਲਾਨ
ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸਿੱਖ ਕੌਮ ਨਾਲ ਹੋ ਰਹੀ ਬੇਇਨਸਾਫ਼ੀ, ਪੰਜਾਬ ਅਤੇ ਭਾਰਤ ਸਰਕਾਰ ਦੀ ਸਿੱਖ ਕੌਮ ਪ੍ਰਤੀ ਬੇਰੁਖੀ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ 7 ਜਨਵਰੀ ਨੂੰ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਕਈ ਸਿੱਖ ਮੁੱਦਿਆਂ ਨੂੰ ਲੈ ਕੇ ਪੱਕਾ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ ਹੈ।