ਮੁਹਾਲੀ ਵਿੱਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਐਰੋ ਸਿਟੀ ਵਿੱਚ 21 ਸਾਲਾਂ ਦੇ ਨੌਜਵਾਨ ਨੂੰ ਉਸੇ ਦੇ ਦੋਸਤਾਂ ਨੇ ਗਲ਼ ਘੁੱਟ ਕੇ ਮਾਰ ਦਿੱਤਾ। ਨੌਜਵਾਨ ਦੀ ਪਛਾਣ ਕਰਨਵੀਰ ਸਿੰਘ ਵਜੋਂ ਹੋਈ ਹੈ ਜੋ ਮੁਹਾਲੀ ਦੇ ਫੇਜ਼ 10 ਦਾ ਰਹਿਣ ਵਾਲਾ ਸੀ।
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦਾ ਗਲ਼ ਘੁੱਟਣ ਤੋਂ ਬਾਅਦ ਮੁਲਜ਼ਮ ਦੋਸਤ ਉਸ ਨੂੰ ਆਪਣੀ ਗੱਡੀ ਵਿੱਚ ਬਿਠਾ ਕੇ ਸੋਹਾਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੈ ਕੇ ਗਏ ਸੀ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਤੋਂ ਬਾਅਦ ਮੁਲਜ਼ਮ ਘਬਰਾ ਕੇ ਗੱਡੀ ਉੱਥੇ ਛੱਡ ਫ਼ਰਾਰ ਹੋ ਗਏ।
ਪੁਲਿਸ ਨੇ ਸ਼ੁਰੂਆਤੀ ਜਾਂਚ ਵਿੱਚ ਸ਼ੱਕ ਜਤਾਇਆ ਹੈ ਕਿ ਇੱਕ ਲੜਕੀ ਇਸ ਕਤਲ ਦਾ ਕਾਰਨ ਹੋ ਸਕਦੀ ਹੈ। ਪੁਲਿਸ ਨੇ ਧਾਰਾ 302 ਦਾ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਮੁਲਜ਼ਮਾਂ ਦੀ ਤਲਾਸ਼ ਲਈ ਛਾਪੇਮਾਰੀ ਕਰ ਰਹੀ ਹੈ।