The Khalas Tv Blog Punjab 22 ਲੱਖ ਪੰਜਾਬੀਆਂ ਨੂੰ ਮਾਨ ਸਰਕਾਰ ਦਾ 750 ਕਰੋੜ ਦਾ ਫਾਇਦਾ, ਖ਼ਬਰ ‘ਚ ਜਾਣੋ
Punjab

22 ਲੱਖ ਪੰਜਾਬੀਆਂ ਨੂੰ ਮਾਨ ਸਰਕਾਰ ਦਾ 750 ਕਰੋੜ ਦਾ ਫਾਇਦਾ, ਖ਼ਬਰ ‘ਚ ਜਾਣੋ

Punjab got zero bill for electricity,

22 ਲੱਖ ਪੰਜਾਬੀਆਂ ਨੂੰ ਮਾਨ ਸਰਕਾਰ ਦਾ 750 ਕਰੋੜ ਦਾ ਫਾਇਦਾ, ਬਾਗੋ ਬਾਗ ਹੋਏ ਲੋਕ..

ਚੰਡੀਗੜ੍ਹ : ‘ਆਪ’ ਸਰਕਾਰ(Punjab Government) ਦਾ ਬਿਜਲੀ ਦੇ ‘ਜ਼ੀਰੋ ਬਿੱਲ’ ਦਾ ਦਾਅਵਾ ਹੁਣ ਅਮਲ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਪਹਿਲੇ ਮਹੀਨੇ ’ਚ ਪੰਜਾਬ ਦੇ 22 ਲੱਖ ਘਰਾਂ ਵਿਚ ਬਿਜਲੀ ਦਾ ‘ਜ਼ੀਰੋ ਬਿੱਲ’(Punjab got zero bill) ਆਇਆ ਹੈ। ਆਮ ਆਦਮੀ ਪਾਰਟੀ ਵੱਲੋਂ ਚੋਣਾਂ ਮੌਕੇ ਪ੍ਰਤੀ ਮਹੀਨਾ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ (Free electricity)ਦੇਣ ਦੀ ਗਾਰੰਟੀ ਦਿੱਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਆਫ਼ ਕੀਤੇ ਗਏ ਹਨ। ਪਾਵਰਕੌਮ ਤਰਫ਼ੋਂ 27 ਜੁਲਾਈ ਤੋਂ 28 ਅਗਸਤ ਤੱਕ ਘਰੇਲੂ ਬਿਜਲੀ ਦੇ 42 ਲੱਖ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਭੇਜੇ ਗਏ ਹਨ ਜਿਨ੍ਹਾਂ ਵਿਚੋਂ 22 ਲੱਖ ਘਰਾਂ ਦੇ ਬਿਜਲੀ ਬਿੱਲ ‘ਜ਼ੀਰੋ’ ਆਏ ਹਨ।

ਟ੍ਰਿਬਿਊਨ ਵੱਲੋਂ ਜਾਰੀ ਪਾਵਰਕੌਮ ਦੇ ਵੱਖ ਵੱਖ ਜ਼ੋਨਾਂ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਉੱਤਰੀ ਜ਼ੋਨ ’ਚ ਉਕਤ ਸਮੇਂ ਦੌਰਾਨ 9 ਲੱਖ ਘਰਾਂ ਨੂੰ ਬਿੱਲ ਭੇਜੇ ਗਏ ਹਨ ਜਿਨ੍ਹਾਂ ਵਿਚੋਂ 5.10 ਲੱਖ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ ਹਨ। ਸਰਹੱਦੀ ਜ਼ੋਨ ’ਚ ਇੱਕ ਮਹੀਨੇ ਦੇ 8.05 ਲੱਖ ਬਿੱਲ ਭੇਜੇ ਗਏ ਹਨ ਅਤੇ ਇਨ੍ਹਾਂ ਵਿਚੋਂ 4.70 ਲੱਖ ਘਰਾਂ ਦੇ ਜ਼ੀਰੋ ਬਿੱਲ ਆਏ ਹਨ। ਇਸੇ ਤਰ੍ਹਾਂ ਕੇਂਦਰੀ ਜ਼ੋਨ ਦੇ 6.02 ਲੱਖ ਖਪਤਕਾਰਾਂ ਵਿਚੋਂ 2.95 ਲੱਖ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਇਵੇਂ ਹੀ ਦੱਖਣੀ ਜ਼ੋਨ ’ਚ 10 ਲੱਖ ਘਰਾਂ ਨੂੰ ਬਿੱਲ ਜਾਰੀ ਕੀਤੇ ਹਨ ਜਿਨ੍ਹਾਂ ਵਿਚੋਂ ਪੰਜ ਲੱਖ ਘਰਾਂ ਦੇ ਜ਼ੀਰੋ ਬਿੱਲ ਆਏ ਹਨ।
ਪੱਛਮੀ ਜ਼ੋਨ ਦੇ 9 ਲੱਖ ਬਿੱਲਾਂ ਵਿਚੋਂ 4.30 ਲੱਖ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਇਨ੍ਹਾਂ 22 ਲੱਖ ਖਪਤਕਾਰਾਂ ਤੋਂ ਇਲਾਵਾ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਦੇ ਅੰਕੜੇ ਨੂੰ ਵੀ ਜੋੜ ਲਈਏ ਤਾਂ ਕਰੀਬ 750 ਕਰੋੜ ਰੁਪਏ ਦੀ ਸਬਸਿਡੀ ਖਪਤਕਾਰਾਂ ਨੂੰ ਇੱਕ ਮਹੀਨੇ ਵਿਚ ਦਿੱਤੀ ਗਈ ਹੈ। ਸਸਤੀ ਬਿਜਲੀ ਅਤੇ ਜ਼ੀਰੋ ਬਿੱਲ ਵਾਲੇ ਕੁੱਲ ਖਪਤਕਾਰਾਂ ਦੀ ਗਿਣਤੀ ਕਰੀਬ 37 ਲੱਖ ਬਣਦੀ ਹੈ।
ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ 51 ਲੱਖ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ। ਮਾਹਿਰ ਆਖਦੇ ਹਨ ਕਿ ਐਤਕੀਂ ਅਗਸਤ ਮਹੀਨੇ ਵਿਚ ਜ਼ਿਆਦਾ ਗਰਮੀ ਪਈ ਹੈ ਜਿਸ ਕਰਕੇ ਖਪਤਕਾਰਾਂ ਦੀ ਬਿਜਲੀ ਦੀ ਖਪਤ ਵੀ ਉੱਚੀ ਰਹੀ ਹੈ ਅਤੇ ਬਿਜਲੀ ਦੀ ਮੰਗ ਨੇ ਵੀ ਪੁਰਾਣੇ ਰਿਕਾਰਡ ਤੋੜੇ ਹਨ। ਜਿਉਂ ਜਿਉਂ ਤਾਪਮਾਨ ਘਟਦਾ ਜਾਵੇਗਾ, ਉਸੇ ਤਰ੍ਹਾਂ ਜ਼ੀਰੋ ਬਿੱਲ ਵਾਲੇ ਖਪਤਕਾਰਾਂ ਦੀ ਗਿਣਤੀ ਵਧਦੀ ਜਾਵੇਗੀ।

ਪੰਜਾਬ ਸਰਕਾਰ ਨੇ ਇੱਕ ਹਜ਼ਾਰ ਕਰੋੜ ਦਾ ਕਰਜ਼ਾ ਚੁੱਕਿਆ

ਪੰਜਾਬ ਸਰਕਾਰ ਦੇ ਉਕਤ ਫੈਸਲੇ ਨਾਲ ਖ਼ਜ਼ਾਨੇ ’ਤੇ ਬਿਜਲੀ ਸਬਸਿਡੀ ਦਾ ਬੋਝ ਵਧੇਗਾ। ਬਿਜਲੀ ਮੰਤਰੀ ਖ਼ੁਦ ਆਖ ਚੁੱਕੇ ਹਨ ਕਿ 300 ਯੂਨਿਟ ਮੁਫ਼ਤ ਬਿਜਲੀ ਦਿੱਤੇ ਜਾਣ ਨਾਲ ਕਰੀਬ 5500 ਕਰੋੜ ਸਾਲਾਨਾ ਸਬਸਿਡੀ ਬਣੇਗੀ। ਪਾਵਰਕੌਮ ਦੇ ਮੌਜੂਦਾ ਹਾਲਾਤ ਇਹ ਹਨ ਕਿ ਹਾਲ ਹੀ ਵਿਚ ਬਕਾਏ ਤਾਰਨ ਲਈ ਰੂਰਲ ਇਲੈਕਟ੍ਰੀਫਿਕੇਸ਼ਨ ਕਾਰਪੋਰੇਸ਼ਨ ਅਤੇ ਪਾਵਰ ਫਾਇਨਾਂਸ ਕਾਰਪੋਰੇਸ਼ਨ ਤੋਂ ਇੱਕ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਣਾ ਪਿਆ ਹੈ ਤਾਂ ਕਿ ਕੋਲੇ ਆਦਿ ਦੇ ਬਕਾਏ ਤਾਰੇ ਜਾ ਸਕਣ। ਪੰਜਾਬ ਸਰਕਾਰ ਵੱਲ ਮੌਜੂਦਾ ਸਬਸਿਡੀ ਬਿੱਲ ਅਗਸਤ 2022 ਤੱਕ 6135 ਕਰੋੜ ਬਣਿਆ ਸੀ ਜਿਸ ਵਿਚੋਂ ਸਰਕਾਰ ਨੇ 5735 ਕਰੋੜ ਤਾਰ ਦਿੱਤਾ ਹੈ ਅਤੇ 400 ਕਰੋੜ ਦੀ ਸਬਸਿਡੀ ਬਕਾਇਆ ਖੜ੍ਹੀ ਹੈ। ਇਸੇ ਤਰ੍ਹਾਂ ਪੁਰਾਣੀ ਸਬਸਿਡੀ ਦੇ ਕਰੀਬ 9000 ਕਰੋੜ ਰੁਪਏ ਦੇ ਵੀ ਬਕਾਏ ਖੜ੍ਹੇ ਹਨ।

Exit mobile version