‘ਦ ਖ਼ਾਲਸ ਬਿਊਰੋ :- ਰੂਪਨਗਰ ਦੇ ਘਨੌਲੀ ਦੇ ਪਿੰਡ ਬਿੱਕੋਂ ਵਿਖੇ ਪਿੰਡ ਦੇ ਸਰਪੰਚ ਸਰਵਣ ਸਿੰਘ ਦੀ ਅਗਵਾਈ ਅਧੀਨ ਗ੍ਰਾਮ ਪੰਚਾਇਤ ਵੱਲੋਂ ਰੱਖੇ ਸਨਮਾਨ ਸਮਾਰੋਹ ਦੌਰਾਨ ਪੀਆਰਟੀਸੀ ਦੇ ਚੇਅਰਮੈਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ 255 ਨਵੀਆਂ ਬੱਸਾਂ ਖਰੀਦੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 30 ਬੱਸਾਂ ਪੂਰੀ ਤਰ੍ਹਾਂ ਤਿਆਰ ਹੋ ਚੁੱਕੀਆਂ ਹਨ ਤੇ ਇਨ੍ਹਾਂ ਨੂੰ 15 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੁਆਰਾ ਝੰਡੀ ਦੇ ਕੇ ਵੱਖ-ਵੱਖ ਰੂਟਾਂ ਲਈ ਰਵਾਨਾ ਕੀਤਾ ਜਾਵੇਗਾ।
