Punjab

ਪੰਜਾਬ ਵਿੱਚ ਮਾਲ ਵਿਭਾਗ ਦੇ 235 ਅਧਿਕਾਰੀਆਂ ਦੇ ਤਬਾਦਲੇ: 58 ਤਹਿਸੀਲਦਾਰ ਸ਼ਾਮਲ

ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ 235 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ 58 ਤਹਿਸੀਲਦਾਰ ਸ਼ਾਮਲ ਹਨ। ਜਦੋਂ ਕਿ 177 ਨਾਇਬ ਤਹਿਸੀਲਦਾਰਾਂ ਦੇ ਵੀ ਤਬਾਦਲੇ ਕੀਤੇ ਗਏ ਹਨ। ਸਾਰਿਆਂ ਨੂੰ ਬਹੁਤ ਦੂਰ ਤਬਦੀਲ ਕਰ ਦਿੱਤਾ ਗਿਆ ਹੈ।

ਅਧਿਕਾਰੀਆਂ ਦਾ ਤਬਾਦਲਾ 200 ਤੋਂ 250 ਕਿਲੋਮੀਟਰ ਦੀ ਦੂਰੀ ‘ਤੇ ਕੀਤਾ ਗਿਆ ਹੈ। ਸਰਕਾਰ ਕਿਸੇ ਵੀ ਪੱਧਰ ‘ਤੇ ਆਪਣੇ ਫੈਸਲੇ ਤੋਂ ਪਿੱਛੇ ਹਟਣ ਦੇ ਮੂਡ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਨੂੰ ਵੀ ਬਲੈਕਮੇਲ ਕਰਨ ਦਾ ਲਾਇਸੈਂਸ ਨਹੀਂ ਦਿੱਤਾ ਜਾਵੇਗਾ।