‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਚੰਨੀ ਸਰਕਾਰ ਆਉਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਵੱਲੋਂ ਵੱਖ-ਵੱਖ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਸਬੰਧਿਤ ਦਫ਼ਤਰਾਂ ਦਾ ਕੰਮ ਸਹੀ ਢੰਗ ਨਾਲ ਹੋ ਸਕੇ। ਪੰਜਾਬ ਸਰਕਾਰ ਦੇ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੁਹਾਲੀ ਦੇ ਵਣ ਭਵਨ ਵਿੱਚ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ 25 ਦੇ ਕਰੀਬ ਜੰਗਲਾਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ। ਇਹ ਚੈਕਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਦਾਇਤਾਂ ਦੇ ਅਨੁਸਾਰ ਕੀਤੀ ਗਈ ਸੀ।
