India

ਉਤਰਾਖੰਡ ‘ਚ ਸੜਕ ਹਾਦ ਸੇ ਦੌਰਾਨ 25 ਲੋਕਾਂ ਦੀ ਮੌ ਤ

ਦ ਖ਼ਾਲਸ ਬਿਊਰੋ : ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਬੱਸ ਬੇਕਾਬੂ ਹੋ ਕੇ ਖਾਈ ਵਿੱਚ ਡਿੱਗ ਜਾਣ ਕਾਰਨ ਭਿ ਆਨਕ ਸੜਕ ਹਾ ਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਇਸ ਸੜਕ ਹਾ ਦਸੇ ਵਿੱਚ 25 ਲੋਕਾਂ ਦੀ ਮੌ ਤ ਹੋ ਗਈ। ਇਸ ਦੇ ਨਾਲ ਹੀ ਇਸ ਘ ਟਨਾ ‘ਚ ਤਿੰਨ ਗੰ ਭੀਰ ਜ਼ਖਮੀ ਦੱਸੇ ਜਾ ਰਹੇ ਹਨ ਅਤੇ ਬਾਕੀ ਦੋ ਦੀ ਭਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਤੋਂ 30 ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਬੇਕਾਬੂ ਹੋ ਕੇ ਖਾਈ ਵਿੱਚ ਡਿੱਗ ਗਈ। ਇਹ ਹਾਦ ਸਾ ਦਮਤਾ ਅਤੇ ਬਰਨੀਗੜ ਦੇ ਵਿਚਕਾਰ ਯਮੁਨੋਤਰੀ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਦੋ ਦਿਨਾਂ ਤੋਂ ਸੁੱਤਾ ਨਹੀਂ ਸੀ।ਘਟ ਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ 25 ਲਾ ਸ਼ਾਂ ਕੱਢੀਆਂ ਗਈਆਂ ਹਨ।

 ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਮੈਜਿਸਟਰੇਟ ਨੂੰ ਹਾਦਸੇ ਵਾਲੀ ਥਾਂ ’ਤੇ ਭੇਜਿਆ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਧਾਮੀ ਨਾਲ ਗੱਲਬਾਤ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਨੇ ਹਾਦਸੇ ’ਤੇ ਦੁੱਖ ਜਤਾਇਆ ਹੈ। 

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ‘ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉੱਤਰਾਖੰਡ ਵਿੱਚ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ Prime Minister’s National Relief Fund  (PMNRF) ਵਿੱਚੋਂ 2 ਲੱਖ ਰੁਪਏ ਅਤੇ ਜਖਮੀਆਂ ਨੂੰ 50, 000 ਰੁਪਏ ਦਿੱਤੇ ਜਾਣਗੇ।