ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਪਿਛਲੇ 11 ਮਹੀਨੇ 8 ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨ ਅੰਦੋਲਨ 2 ‘ਤੇ ਬੈਠੇ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਸ਼ੰਭੂ ਮੋਰਚਾ ਵਿਖੇ ਪ੍ਰੈਸ ਕਾਨਫਰੰਸ ਕੀਤੀ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਭਾਜਪਾ ਵਿਧਾਇਕਾਂ, ਮੰਤਰੀਆਂ ਦੇ ਘਰਾਂ ਅਤੇ ਭਾਜਪਾ ਦਫ਼ਤਰਾਂ ਅਤੇ ਵੱਡੇ ਕਾਰਪੋਰੇਟਾਂ ਦੇ ਮਾਲਾਂ ਅਤੇ ਸਾਇਲੋ ਅੱਗੇ ਮਾਰਚ ਕਰਕੇ ਟਰੈਕਟਰ ਖੜ੍ਹੇ ਹੋਣਗੇ 1.30 ਵਜੇ ਤੱਕ ਖੜੇ ਰਹਿਣਗੇ । 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਵਾਲੇ 101 ਕਿਸਾਨਾਂ ਦੇ ਚੌਥੇ ਜੱਥੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਸੱਦੀ ਗਈ ਮੀਟਿੰਗ ਦੇ ਮੱਦੇਨਜ਼ਰ ਇਹ ਜੱਥਾ 26 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਡੱਲੇਵਾਲ ਸਾਹਿਬ ਦੀ ਸਿਹਤ ਦੇ ਮੱਦੇਨਜ਼ਰ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲਿਆ ਜਾਵੇ ਅਤੇ ਸਰਕਾਰ ਜਲਦੀ ਤੋਂ ਜਲਦੀ ਮੀਟਿੰਗ ਬੁਲਾਵੇ ਅਤੇ ਇਸ ਮੀਟਿੰਗ ਦਿੱਲੀ ਵਿੱਚ ਹੋਣੀ ਚਾਹੀਦੀ ਹੈ ਕਿਉਂਕਿ ਇਹ ਦੇਸ਼ ਭਰ ਦੇ ਕਿਸਾਨਾਂ ਦੀਆਂ ਮੰਗਾਂ ਹਨ, ਇਸ ਲਈ ਇਸ ਲਈ ਮੀਟਿੰਗ ਦਿੱਲੀ ਵਿੱਚ ਕੀਤੀ ਜਾਵੇ ਤਾਂ ਢੁਕਵਾਂ ਹੋਵੇਗਾ। ਉਹਨਾਂ ਕਿਸਾਨੀ ਮੰਗਾਂ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਸੰਦਰਭ ਵਿੱਚ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐਸ.ਕੇ.ਐਮ ( ਗੈਰ ਰਾਜਨੀਤਿਕ ), ਬੀ.ਕੇ.ਯੂ. ਸਿੱਧੂਪੁਰ ਨੂੰ ਬੇਨਤੀ ਕੀਤੀ ਕਿ ਤੁਸੀ ਡਾਕਟਰੀ ਏਡ ਲਈ ਹੈ ਅਤੇ ਡਾਕਟਰ ਸਵੈਮਾਣ ਸਿੰਘ ਦੀ ਡਾਕਟਰੀ ਸਲਾਹ ਹੇਠ,ਸਰਦਾਰ ਜਗਜੀਤ ਸਿੰਘ ਡੱਲੇਵਾਲ ਜੀ , ਹੁਣ ਚੰਗੀ ਪੌਸ਼ਟਿਕ ਆਹਾਰ ਖਾਣ ਅਤੇ ਜਲਦੀ ਤੋਂ ਜਲਦੀ ਤੰਦਰੁਸਤ ਹੋਣ .