‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਰੋਜ਼ਪੁਰ ਦੇ ਮੁਦਕੀ ਦਾ ਸਿਵਲ ਹਸਪਤਾਲ 26 ਕਰੋਨਾ ਪਾਜ਼ੀਟਿਵ ਨੌਜਵਾਨਾਂ ਦੀ ਰਿਪੋਰਟ ਨੈਗੇਟਿਵ ਦੇਣ ਦੇ ਕਾਰਨ ਕਾਫੀ ਚਰਚਾ ਵਿੱਚ ਹੈ। ਇਨ੍ਹਾਂ ਨੌਜਵਾਨਾਂ ਵੱਲੋਂ ਫੌਜ ਵਿੱਚ ਭਰਤੀ ਹੋਣ ਲਈ ਕਰੋਨਾ ਟੈਸਟ ਕਰਵਾਇਆ ਗਿਆ ਸੀ ਅਤੇ ਇਨ੍ਹਾਂ ਵਿੱਚੋਂ ਕੁੱਝ ਨੌਜਵਾਨ ਭਰਤੀ ਪ੍ਰਕਿਰਿਆ ਵਿੱਚ ਸ਼ਾਮਿਲ ਵੀ ਹੋਏ ਸਨ। ਮੁਦਕੀ ਦੇ ਸਿਵਲ ਹਸਪਤਾਲ ਤੋਂ ਬਾਅਦ ਜਦੋਂ ਇਨ੍ਹਾਂ ਨੌਜਵਾਨਾਂ ਦਾ ਫਰੀਦਕੋਟ ਮੈਡੀਕਲ ਕਾਲਜ ਵਿੱਚ ਕਰੋਨਾ ਟੈਸਟ ਕਰਵਾਇਆ ਗਿਆ ਤਾਂ ਇਨ੍ਹਾਂ ਦੀ ਕਰੋਨਾ ਰਿਪੋਰਟ ਕਰੋਨਾ ਪਾਜ਼ੀਟਿਵ ਆਈ। ਇਸ ਤੋਂ ਬਾਅਦ ਸਿਹਤ ਵਿਭਾਗ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

Related Post
India, International, Sports
ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਅੱਜ ਦੋਵੇਂ ਦੇਸ਼ਾਂ ਵਿਚਾਲੇ ਖੇਲਿਆ
September 14, 2025