‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- 267 ਪਾਵਨ ਸਰੂਪਾਂ ਦੇ ਗਾਇਬ ਹੋਣ ਵਾਲੇ ਮਾਮਲੇ ਦੀ ਜਾਂਚ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਜਾਂਚ ਲਈ ਬੀਬੀ ਨਵਿਤਾ ਸਿੰਘ (ਰਿਟਾਇਰਡ ਜੱਜ) ਪੰਜਾਬ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਨੂੰ ਨਿਯੁਕਤ ਕੀਤਾ ਗਿਆ ਸੀ। ਪਰ ਹੁਣ ਬੀਬੀ ਨਵਿਤਾ ਸਿੰਘ ਦੀ ਜਗ੍ਹਾ ਡਾ. ਈਸ਼ਰ ਸਿੰਘ (ਐਡਵੋਕੇਟ) ਤੇਲੰਗਾਨਾ ਹਾਈ ਕੋਰਟ ਨੂੰ ਮੁੱਖ ਜਾਂਚ ਅਧਿਕਾਰੀ ਦੀ ਜਿੰਮੇਵਾਰੀ ਸੌਂਪ ਦਿੱਤੀ ਗਈ ਹੈ ਅਤੇ ਉਹਨਾਂ ਦੇ ਸਹਿਯੋਗ ਲਈ ਡਾ. ਹਰਪ੍ਰੀਤ ਕੌਰ (ਐਡਵੋਕੇਟ) ਪੰਜਾਬ ਹਰਿਆਣਾ ਹਾਈ ਕੋਰਟ ਅਤੇ ਬੀਬੀ ਹਰਲੀਨ ਕੌਰ ਸੀ.ਏ ਨੂੰ ਸਹਾਇਕ ਵਜੋਂ ਜਾਂਚ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਬੀਬੀ ਨਵਿਤਾ ਸਿੰਘ ਨੇ ਆਪਣੀ ਘਰੇਲੂ ਮਜ਼ਬੂਰੀ ਕਾਰਨ ਜਾਂਚ ਕਰਨ ਲਈ ਆਪਣੀ ਅਸਮਰੱਥਾ ਜਾਹਰ ਕਰਦਿਆਂ ਅੱਜ ਪੱਤ੍ਰਿਕਾ ਭੇਜੀ ਸੀ। ਜਿਸ ਤੋਂ ਬਾਅਦ ਸਿੰਘ ਸਾਹਿਬ ਨੇ ਇਹ ਆਦੇਸ਼ ਦਿੱਤੇ ਹਨ। ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਜਾਂਚ ਅਧਿਕਾਰੀ ਬਦਲਣ ਨਾਲ ਜਾਂਚ ‘ਤੇ ਕੋਈ ਫਰਕ ਨਹੀਂ ਪਵੇਗਾ, ਸਗੋੰ ਪੂਰੀ ਨਿਰਪੱਖਤਾ ਤੇ ਪਹਿਲਾਂ ਤੋਂ ਹੀ ਨਿਸ਼ਚਿਤ ਕੀਤੇ ਸਮੇਂ ਅਨੁਸਾਰ ਹੀ ਜਾਂਚ ਪੂਰੀ ਹੋਵੇਗੀ ਅਤੇ ਜਾਂਚ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ ਨੁਸਾਰ ਦੋਸ਼ੀ ਕੋਈ ਵੀ ਹੋਵੇ, ਉਹ ਬਖਸ਼ਿਆ ਨਹੀਂ ਜਾਵੇਗਾ।
Comments are closed.