ਸੰਸਦੀ ਮੈਂਬਰ ਗੁਰਜੀਤ ਸਿੰਘ

‘ਦ ਖ਼ਾਲਸ ਬਿਊਰੋ:-  ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਥਿਤ ਤੌਰ ’ਤੇ ਗਾਇਬ ਹੋਣ ਦੇ ਮਾਮਲੇ ਸਬੰਧੀ ਜਾਂਚ ਹੁਣ ਕੋਈ ਸੀਨੀਅਰ ਸਿੱਖ ਜੱਜ (ਸੇਵਾ ਮੁਕਤ) ਜਾਂ ਕੋਈ ਪ੍ਰਮੁੱਖ ਸਿੱਖ ਸ਼ਖ਼ਸੀਅਤ ਕਰੇਗੀ।  ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਮ ਕਮੇਟੀ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਲਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਅਤੇ ਜਿਲਦਬੰਦੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਤਬਦੀਲ ਕੀਤਾ ਜਾਵੇ ਤਾਂਕਿ ਜਾਂਚ ਨੂੰ ਕੋਈ ਵੀ ਪ੍ਰਭਾਵਿਤ ਨਾ ਕਰ ਸਕੇ।

20 ਮਈ 2016 ‘ਚ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ ਸੀ। ਉਸ ਵੇਲੇ ਕਿਹਾ ਗਿਆ ਸੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 40 ਦੇ ਕਰੀਬ ਸਰੂਪ ਅਗਨ ਭੇਂਟ ਹੋ ਗਏ ਹਨ। ਪਰ ਹੁਣ ਗਿਣਤੀ ਵਿੱਚ 250 ਤੋਂ ਵੱਧ ਸਰੂਪ ਗਾਇਬ ਹੋਣ ਦੀ ਗੱਲ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਦੇ ਮੈਂਬਰ ਸੇਵਾ ਸਿੰਘ ਸੇਖਵਾਂ ਸ਼ੁੱਕਰਵਾਰ ਨੂੰ ਪੰਜ ਮੈਂਬਰਾਂ ਦੇ ਦਲ ਦੀ ਅਗਵਾਈ ‘ਚ  ਉਨ੍ਹਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਸੀ। ਉਨ੍ਹਾਂ ਨੇ ਮੰਗ ਪੱਤਰ ‘ਚ ਇਸ ਪੂਰੇ ਮਾਮਲੇ ਦੀ ਜਾਂਚ ਨਿਰਪੱਖ ਲੋਕਾਂ ਦੀ ਪੜਤਾਲੀ ਕਮੇਟੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ।

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਵੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਚਿੱਠੀ ਲਿਖੀ ਹੈ। ਜਿਸ ‘ਚ ਗੁਰਜੀਤ ਸਿੰਘ  ਔਜਲਾ ਨੇ ਬੇਨਤੀ ਕੀਤੀ ਹੈ ਕਿ ਜਾਂ ਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਨੂੰ 2015 ਬੇਅਦਬੀ ਮਾਮਲੇ ਦੀ ਜਾਂਚ ਨਾਲ ਜੋੜਿਆ ਜਾਵੇ ਜਿਸਦੀ ਜਾਂਚ SIT ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖ਼ੁਦ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਣ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਅਗਸਤ, 2018 ਵਿਚ ਧਾਰਮਿਕ ਕਿਤਾਬਾਂ ਨਾਲ ਛੇੜਛਾੜ ਕਰਨ ਦੇ ਮਾਮਲੇ ‘ਚ IPC ਅਤੇ CRPS ਦੇ ਤਹਿਤ ਉਮਰ ਕੈਦ ਦੀ ਸਜ਼ਾ ‘ਤੇ ਬਿਲ ਪਾਸ ਕਰ ਚੁੱਕੀ ਹੈ। ਔਜਲਾ ਨੇ ਕਿਹਾ ਕਿ ਇਸ ਮਾਮਲੇ ਵਿਚ FIR ਦਰਜ ਹੋਣੀ ਚਾਹੀਦੀ ਹੈ ਤਾਂਕਿ ਜੋ ਵਿ ਦੋਸ਼ੀ ਹੈ, ਉਸ ਨੂੰ ਬਖ਼ਸ਼ਿਆ ਨਾ ਜਾਵੇ।

 

ਔਜਲਾ

ਸੰਸਦ ਮੈਂਬਰ ਗੁਰਜੀਤ ਔਜਲਾ ਦੇ ਮੰਗ ਪੱਤਰ ‘ਤੇ ਕਿਰਨਜੋਤ ਕੌਰ ਨੇ ਕਿਹਾ ਹੈ ਕਿ ਭਾਈ ਸਿੱਖੋ, ਗੁਰੂ ਗ੍ਰੰਥ ਸਾਹਿਬ ਦੇ 267 ਗੁੰਮ ਬੀੜਾਂ ਦੀ ਸੱਚਾਈ ਜਾਣਨਾ ਚਾਹੁੰਦੇ ਹੋ ਜਾਂ ਭੰਡੀ ਪ੍ਰਚਾਰ ਦਾ ਮਜ਼ਾ ? ਐਮ ਪੀ ਔਜਲਾ ਜੀ, ਸ਼੍ਰੋਮਣੀ ਕਮੇਟੀ ਵਿੱਚ ਸਰਕਾਰੀ ਦਖ਼ਲ ਦੇ ਸੁਝਾਓ ਆਪਣੇ ਕੋਲ ਰੱਖੋ। ਬਰਗਾੜੀ ਕਾਂਡ ਦੇ ਕੇਸ ਦੀ ਪੜਤਾਲ ਤਾਂ  ਤੁਹਾਡੀ ਸਰਕਾਰ ਕੋਲੋਂ ਨਹੀਂ ਹੋਈ, 267 ਬੀੜਾਂ ਕਿਉਂ ਨਾਲ ਜੋੜੀ ਜਾਂਦੇ ਹੋ ? ਸ਼੍ਰੋਮਣੀ ਕਮੇਟੀ ਨੇ ਬਹੁਤ ਖੁੱਲ੍ਹ ਦਿਲੀ ਨਾਲ ਮਸਲੇ ਦੀ ਜੜ੍ਹ ਤੱਕ ਪਹੁੰਚਣ ਲਈ ਨਿਰਪੱਖ ਸਿੱਖਾਂ ਦੇ ਸਹਿਯੋਗ ਦੀ ਗੱਲ ਕੀਤੀ ਹੈ, ਸਿੱਖਾਂ ਨੇ ਦੋਸ਼ੀ ਲੱਭ ਲੈਣਾ ਹੈ।