ਬਿਉਰੋ ਰਿਪੋਰਟ : ਮੁੱਖ ਮੰਤਰੀ ਭਗਵੰਤ ਮਾਨ ਨੇ 28 ਦਸਬੰਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ਵਿੱਚ ਸਰਕਾਰ ਵੱਲੋਂ ਨੋਟਿਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ । ਨੋਟਿਫਿਕੇਸ਼ਨ ਦੇ ਮੁਤਾਬਿਕ ਵੀਰਵਾਰ ਨੂੰ ਸ਼ਹੀਦੀ ਸਭਾ ਨੂੰ ਮੁੱਖ ਰੱਖ ਦੇ ਹੋਏ ਸਰਕਾਰੀ ਦਫਤਰ,ਸਰਕਾਰੀ ਬੋਰਡਾਂ,ਕਾਰਪੋਰੇਸ਼ਨਾਂ,ਸਰਕਾਰੀ ਅਧਾਾਰਿਆਂ ਵਿੱਚ ਗਜ਼ਟਿਡ ਛੱਟੀ ਦਾ ਐਲਾਨ ਕੀਤਾ ਗਿਆ ਸੀ । ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਇਹ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਯਾਦ ਵਿੱਚ 26 ਤੋਂ ਲੈਕੇ 28 ਦਸੰਬਰ ਤੱਕ ਸ਼੍ਰੀ ਫਤਿਹਗੜ੍ਹ ਸਾਹਿਬ ਸ਼ਹੀਦੀ ਜੋੜ ਮੇਲ ਦੇ ਸਮਾਮਗ ਹੁੰਦੇ ਹਨ । ਅਖੀਰਲੇ ਦਿਨ 28 ਦਸੰਬਰ ਨੂੰ ਨਗਰ ਕੀਰਤਨ ਦੇ ਨਾਲ ਸਮਾਗਮਾਂ ਦੀ ਸਮਾਪਤੀ ਹੁੰਦੀ ਹੈ । ਇਸ ਮੌਕੇ ਪੂਰੇ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਸ਼੍ਰੀ ਫਤਿਹਗੜ੍ਹ ਸਾਹਿਬ ਪਹੁੰਚ ਦੀ ਹੈ ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਮਾਤਮੀ ਬਿਗੁਲ ਵਜਾਉਣ ਦਾ ਐਲਾਨ ਕੀਤਾ ਸੀ । ਪਰ SGPC ਅਤੇ ਹੋਰ ਸਿੱਖ ਸੰਸਥਾਵਾਂ ਦੇ ਇਤਰਾਜ਼ ਤੋਂ ਬਾਅਦ ਬੀਤੇ ਦਿਨੀਂ ਸੀਐੱਮ ਮਾਨ ਨੇ ਇਹ ਫੈਸਲਾ ਵਾਪਸ ਲੈਂਦੇ ਹੋਏ ਕਿਹਾ ਸੀ ਕਿ ਉਹ ਮਹਾਨ ਸ਼ਹੀਦੀ ਮੌਕੇ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਚਾਹੁੰਦੇ ਸੀ ਇਸ ਉਹ ਫੈਸਲਾ ਵਾਪਸ ਲੈ ਰਹੇ ਹਨ । SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਸ਼ਹੀਦੀ ਦਿਹਾੜੇ ਨੂੰ ਮਾਤਮੀ ਰੰਗਤ ਨਾ ਦਿੱਤੀ ਜਾਵੇ। ਸਾਹਿਜ਼ਾਦਿਆਂ ਦੀ ਸ਼ਹਾਦਤ ਸਿੱਖ ਇਤਿਹਾਸ ਦੇ ਲਈ ਪ੍ਰੇਰਣਾ ਸਰੋਤ ਹੈ। ਸ਼ਹਾਦਤਾਂ ਨੂੰ ਮਾਤਮੀ ਘਟਨਾ ਵਜੋਂ ਉਭਾਰਨਾ ਸਿੱਖ ਸਿਧਾਂਤਾਂ ਦੇ ਖਿਲਾਫ ਹੈ । ਇਸ ਨਾਲ ਸੰਗਤਾਂ ਵਿੱਚ ਗਲਤ ਸੁਨੇਹਾ ਜਾਂਦਾ ਹੈ। SGPC ਪ੍ਰਧਾਨ ਨੇ ਕਿਹਾ ਸ਼ਹਾਦਤ ਮਾਤਮ ਨਹੀਂ ਚੜ੍ਹਦੀ ਕਲਾਂ ਦਾ ਪ੍ਰਤੀਕ ਹੈ।