3 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਯੁੰਕਤ ਕਿਸਾਨ ਮੋਰਚੇ ਦੇ ਆਗੂ ਮੀਟਿੰਗ ਕਰਨਗੇ। ਇਸ ਜਾਣਕਾਰੀ SKM ਦੇ ਆਗੂਆਂ ਨੇ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਦਿੱਤੀ। ਉਨ੍ਹਾਂ ਨੇ ਕਿਹਾ ਕਿ 3 ਮਾਰਚ ਦਿਨ ਸੋਮਵਾਰ ਨੂੰ SKM ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ।
ਇਸਦੇ ਨਾਲ ਉਨ੍ਹਾਂ ਨੇ 4 ਮਾਰਚ ਨੂੰ ਚੰਡੀਗੜ੍ਹ ਕੂਚ ਕਰਾਂਗੇ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਜਲ ਸੋਧ ਐਕਟ ਰੱਦ ਕਰੇ ਅਤੇ ਪੰਜਾਬ ਸਰਕਾਰ ਆਪਣੀ ਖੇਤੀ ਨੀਤੀ ਲਾਗੂ ਕਰੇ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸਾਸ਼ਨ ਤੋਂ ਮੋਰਚੇ ਲਈ ਜਗ੍ਹਾ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਇਹ ਧਰਨਾ ਇੱਕ ਹਫ਼ਤੇ ਦਾ ਹੋਵੇਗਾ।