Punjab

ਪੰਜਾਬ ‘ਚ ਪੈਦਾ ਹੋਵੇਗਾ 3.13 ਲੱਖ ਰੁਜ਼ਗਾਰ – ਕੈਪਟਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਚੱਲ ਰਹੇ ਸਨਅਤੀ ਨਿਵੇਸ਼ਾਂ ਦੀ ਸਮੀਖਿਆ ਕੀਤੀ ਗਈ। ਕੈਪਟਨ ਨੇ ਕਿਹਾ ਕਿ ਇਹ ਖਸ਼ੀ ਦੀ ਗੱਲ ਹੈ ਕਿ ਪਿਛਲੇ 4 ਸਾਲਾਂ ਵਿੱਚ ਪੰਜਾਬ ਵਿੱਚ 84,500 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ 3.13 ਲੱਖ ਰੁਜ਼ਗਾਰ ਪੈਦਾ ਹੋਵੇਗਾ। ਹੁਣ ਤੱਕ 53% ਪ੍ਰੋਜੈਕਟ ਚਾਲੂ ਕੀਤੇ ਜਾ ਚੁੱਕੇ ਹਨ ਅਤੇ ਹੋਰ 35% ਦੇ ਕੰਮ ਬਹੁਤ ਜਲਦੀ ਸ਼ੁਰੂ ਹੋਣ ਦੀ ਸੰਭਾਵਨਾ ਹੈ।