Punjab

ਅੱਤਵਾਦੀ ਰਿੰਦਾ ਅਤੇ ਲਖਬੀਰ ਦੇ 3 ਸਾਥੀ ਕਾਬੂ, AGTF ਨੇ ਦੋ ਪਿਸਤੌਲ ਅਤੇ 10 ਕਾਰਤੂਸ ਕੀਤੇ ਬਰਾਮਦ

3 accomplices of terrorist Rinda and Lakhbir arrested, AGTF recovers two pistols and 10 cartridges

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ‘ਚ ਲੁਕੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਰਫ਼ ਉਰਫ਼ ਕਾਲਾ ਵਜੋਂ ਹੋਈ ਹੈ।

ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਹ ਵਿਦੇਸ਼ ‘ਚ ਬੈਠੇ ਆਪਣੇ ਹੈਂਡਲਰ ਦੇ ਸੰਪਰਕ ‘ਚ ਸੀ। ਇਸ ਤੋਂ ਇਲਾਵਾ ਉਸ ਦੇ ਇਸ਼ਾਰਿਆਂ ‘ਤੇ ਅਪਰਾਧਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਹਾਲਾਂਕਿ ਦੋਸ਼ੀਆਂ ਨੂੰ ਕਿੱਥੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਇਸ ਤੋਂ ਪਹਿਲਾਂ ਜੋਬਨਜੀਤ ਸਿੰਘ ਖ਼ਿਲਾਫ਼ ਯੂਏਪੀਏ, ਆਰਮਜ਼ ਐਕਟ, ਐਨਡੀਪੀਐਸ ਅਤੇ ਆਈਟੀ ਦੇ ਕੇਸ ਦਰਜ ਹਨ। ਦੋਸ਼ ਹੈ ਕਿ ਉਸ ਨੂੰ ਦੋ ਸਾਲ ਪਹਿਲਾਂ ਆਰਡੀਐਕਸ ਨਾਲ ਸਬੰਧਿਤ ਇੱਕ ਕੇਸ ਵਿੱਚ ਫੜਿਆ ਗਿਆ ਸੀ। ਉਸ ਸਮੇਂ ਵੀ ਉਸ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖ਼ੁਲਾਸਾ ਹੋਇਆ ਸੀ। ਉਸ ਸਮੇਂ ਉਸ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸੇ ਕੇਸ ਦੇ ਦੂਜੇ ਮੁਲਜ਼ਮ ਬਿਕਰਮਜੀਤ ਸਿੰਘ ਉਰਫ਼ ਬਿੱਕਾ ਦਾ ਵੀ ਅਪਰਾਧਿਕ ਰਿਕਾਰਡ ਹੈ। ਉਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਉਮੀਦ ਹੈ ਕਿ ਕੁਝ ਹੋਰ ਖ਼ੁਲਾਸੇ ਹੋਣਗੇ। ਜਦਕਿ ਪੁਲਿਸ ਮਾਮਲੇ ਦੇ ਤੀਜੇ ਸਾਥੀ ਕੁਲਵਿੰਦਰ ਸਿੰਘ ਉਰਫ਼ ਕਾਲਾ ਬਾਰੇ ਵੀ ਜਾਣਕਾਰੀ ਜੁਟਾ ਰਹੀ ਹੈ।