Punjab

ਬਟਾਲਾ ਪੁਲਿਸ ਨੇ ਤਿੰਨ ਬਦਮਾਸ਼ ਕੀਤੇ ਕਾਬੂ, ਐਸਐਸਪੀ ਨੇ ਖੁਦ ਦਿੱਤੀ ਜਾਣਕਾਰੀ

ਬਟਾਲਾ ਪੁਲਿਸ (Batala Police) ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਇਮੀਗ੍ਰੇਸ਼ਨ ਦਫ਼ਤਰ ਅਤੇ ਆਈਲੈਟਸ ਸੈਂਟਰ ਦੇ ਬਾਹਰ ਨਕਾਬਪੋਸ਼ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦੋ ਗੱਡੀਆਂ ਬਰਾਮਦ ਹੋਈਆਂ ਹਨ।

ਮੀਡੀਆ ਨੂੰ ਜਾਣਕਾਰੀ ਦਿੰਦਿਆ ਐਸਐਸਪੀ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 18 ਜੁਲਾਈ ਨੂੰ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਨਕਾਬਪੋਸ਼ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਸਨ। ਹਾਲਾਂਕਿ ਇਸ ਹਮਲੇ ਦੌਰਾਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਸੀ ਪਰ ਗੋਲੀ ਲੱਗਣ ਕਾਰਨ ਸ਼ੀਸ਼ੇ ਦੇ ਦਰਵਾਜ਼ੇ ਟੁੱਟ ਗਏ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਦੱਸ ਦੇਈਏ ਕਿ ਇਸ ਤੋਂ ਬਾਅਦ ਪੁਲਿਸ ਨੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਦੇ ਹੱਥ ਕਈ ਅਹਿਮ ਸੁਰਾਗ ਲੱਗੇ ਹਨ, ਜਿਸ ਦੇ ਤਹਿਤ ਪੁਲਿਸ ਨੇ ਸ਼ੂਟਰ ਮਹਿਕਦੀਪ ਸਿੰਘ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਗਿਆ। ਮਾਮਲੇ ਵਿੱਚ ਸਾਹਮਣੇ ਆਇਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਲਜ਼ਮ ਮਹਾਕਦੀਪ ਸਿੰਘ ਦੇ ਦੋ ਹੋਰ ਸਾਥੀ ਜਗਦੀਸ਼ ਸਿੰਘ ਅਤੇ ਪਾਰਸ ਵੀ ਸ਼ਾਮਲ ਸਨ, ਜਿਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ –   BSNL ਨੇ ਕੱਢੇ ਬੇਹੱਦ ਖ਼ਾਸ ਆਫ਼ਰ! ਸਿਰਫ਼ 49 ਰੁਪਏ ’ਚ OTT ਦੀ ਮੁਫ਼ਤ ਸਬਸਕ੍ਰਿਪਸ਼ਨ!