India

ਚੰਡੀਗੜ੍ਹ ’ਚ ਸਬ-ਇੰਸਪੈਕਟਰ ਸਣੇ 3 ਪੁਲਿਸ ਮੁਲਾਜ਼ਮ ਬਰਖ਼ਾਸਤ! ਕਾਰਨ ਸੁਣ ਉੱਡ ਜਾਣਗੇ ਹੋਸ਼

ਚੰਡੀਗੜ੍ਹ ਪੁਲਿਸ ਵਿਭਾਗ ਨੇ ਸਬ-ਇੰਸਪੈਕਟਰ ਸਮੇਤ 2 ASI ਬਰਖ਼ਾਸਤ ਕਰ ਦਿੱਤੇ ਹਨ। ਇਨ੍ਹਾਂ ਵਿੱਚ ਸਬ ਇੰਸਪੈਕਟਰ ਬਲਵਿੰਦਰ ਸਿੰਘ, ਏਐਸਆਈ ਹਰਮੀਤ ਸਿੰਘ, ਏਐਸਆਈ ਪਰਮਜੀਤ ਸਿੰਘ ਸ਼ਾਮਲ ਹਨ। ਰਿਸ਼ਵਤ ਦੇ ਮਾਮਲੇ ਵਿੱਚ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ।

ਅਪ੍ਰੈਲ ਮਹੀਨੇ ਵਿੱਚ ਸੈਕਟਰ 17 ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਬਲਵਿੰਦਰ ਸਿੰਘ ਅਤੇ ਪੀਓ ਸੈੱਲ ਵਿੱਚ ਤਾਇਨਾਤ ਹਰਮੀਤ ਸਿੰਘ ਹਰਸ਼ਵਰਧਨ ਨੂੰ ਸੀਬੀਆਈ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਮਗਰੋਂ ਚੰਡੀਗੜ੍ਹ ਪੁਲਿਸ ਨੇ ਦੋਵਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਵਿਭਾਗ ਨੇ ਜਾਂਚ ਪੂਰੀ ਹੋਣ ਤੋਂ ਬਾਅਦ ਦੋਵਾਂ ਨੂੰ ਬਰਖ਼ਾਸਤ ਕਰ ਦਿੱਤਾ ਸੀ।

ਏਐਸਆਈ ਪਰਮਜੀਤ ਸਿੰਘ ਜੋ ਸੈਕਟਰ 34 ਥਾਣੇ ਵਿੱਚ ਤਾਇਨਾਤ ਸਨ, ਉਨ੍ਹਾਂ ਨੂੰ ਵੀ ਲੰਮਾ ਸਮਾਂ ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਕਰਕੇ ਬਰਖ਼ਾਸਤ ਕੀਤਾ ਗਿਆ ਹੈ। ਉਹ 18 ਜੁਲਾਈ 2023 ਤੋਂ ਗੈਰਹਾਜ਼ਰ ਸਨ। ਇਸ ਤੋਂ ਬਾਅਦ ਕਾਰਵਾਈ ਕੀਤੀ ਗਈ। ਪਹਿਲਾਂ ਤਾਂ ਉਨ੍ਹਾਂ ਨੂੰ ਮੁਅੱਤਲ ਕਰਕੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ। ਵਿਭਾਗ ਦੀ ਜਾਂਚ ਮੁਕੰਮਲ ਹੋਣ ਮਗਰੋਂ ਰਿਪੋਰਟ ਦੇ ਆਧਾਰ ’ਤੇ ਏਐਸਆਈ ਪਰਮਜੀਤ ਸਿੰਘ ਨੂੰ ਵੀ ਬਰਖ਼ਾਸਤ ਕਰ ਦਿੱਤਾ ਗਿਆ।

 

ਇਹ ਵੀ ਪੜ੍ਹੋ – ਛੇਵੇਂ ਗੇੜ ’ਚ ਵੋਟਰਾਂ ਨੇ ਨਹੀਂ ਦਿਖਾਈ ਦਿਲਚਸਪੀ