India Punjab

ਲਖੀਮਪੁਰ ਖੀਰੀ ‘ਚ ਕਿਸਾਨਾਂ ਨੇ ਲਗਾਇਆ ਮੋਰਚਾ ! ਸਰਕਾਰ ਸਾਹਮਣੇ ਰੱਖੀਆਂ 8 ਮੰਗਾਂ

ਕਿਸਾਨਾਂ ਨੇ ਲਖੀਮਪੁਰ ਖੀਰੀ ਵਿੱਚ ਲਗਾਇਆ ਧਰਨਾ

ਦ ਖ਼ਾਲਸ ਬਿਊਰੋ : ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। 18 ਤੋਂ 20 ਅਗਸਤ ਤੱਕ ਚੱਲਣ ਵਾਲੇ ਇਸ ਧਰਨੇ ਵਿੱਚ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਤਕਰੀਬਨ 10 ਹਜ਼ਾਰ ਕਿਸਾਨ ਧਰਨੇ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ।  ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਸਰਕਾਰ ਬਰਖਾਸਤ ਕਰੇ ਅਤੇ ਕਿਸਾਨਾਂ ਖਿਲਾਫ ਦਰਜ ਕੇਸਾਂ ਨੂੰ ਰੱਦ ਕੀਤੇ ਜਾਣ,ਇਸ ਦੇ ਨਾਲ ਕਿਸਾਨ ਜਥੇਬੰਦੀਆਂ ਨੇ 8 ਹੋਰ ਮੰਗਾਂ ਵੀ ਸਰਕਾਰ ਦੇ ਸਾਹਮਣੇ ਰੱਖੀਆਂ ਹਨ।

ਕਿਸਾਨਾਂ ਦੀਆਂ 8 ਮੰਗਾਂ

ਪੰਜਾਬ ਦੀ ਕਿਸਾਨ ਜਥੇਬੰਦੀਆਂ ਦਾ ਇਲ ਜ਼ਾਮ ਹੈ ਕਿ ਮੋਦੀ ਸਰਕਾਰ ਵਾਅਦਾ ਖਿਲਾਫੀ ਕਰ ਰਹੀ ਹੈ। MSP ਕਮੇਟੀ ‘ਤੇ ਕਿਸਾਨਾਂ ਨੇ ਸਵਾਲ ਚੁੱਕ ਦੇ ਹੋਏ ਕਿਹਾ ਕਿ ਇਸ ਵਿੱਚ ਉਨ੍ਹਾਂ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਪਹਿਲਾਂ ਤੋਂ ਹੀ ਖੇਤੀ ਕਾਨੂੰਨ ਦੇ ਹੱਕ ਵਿੱਚ ਸਨ । ਅਜਿਹੇ ਵਿੱਚ ਉਹ ਕਿਵੇਂ ਇਨਸਾਫ ਦੀ ਉਮੀਦ ਕਰ ਸਕਦੇ ਹਨ।

 

ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿਲ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਨੂੰ ਧੋਖਾ ਦੱਸਿਆ ਉਨ੍ਹਾਂ ਕਿਹਾ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੀ ਰਾਏ ਤੋਂ ਬਾਅਦ ਹੀ ਬਿਲ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।  ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਯੂਪੀ ਸਰਕਾਰ ਤੋਂ ਮੰਗ ਕੀਤੀ ਕਿ ਗੰਨਾ ਕਾਸ਼ਤਕਾਰਾਂ ਨੂੰ 14 ਦਿਨਾਂ ਦੇ ਅੰਦਰ ਗੰਨੇ ਦੀ ਅਦਾਇਗੀ ਅਤੇ ਬਕਾਇਆ ਦਿੱਤਾ ਜਾਵੇ।

 

ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਵਾਪਸ ਲਏ ਜਾਣ। ਤਿਕੂਨੀਆ ਸਮਝੌਤੇ ਤਹਿਤ ਜ਼ਖਮੀ ਕਿਸਾਨਾਂ ਨੂੰ 10 ਲੱਖ ਦਾ ਮੁਆਵਜ਼ਾ ਦਿੱਤਾ ਜਾਵੇ, ਜ਼ਿਲ੍ਹੇ ਵਿੱਚ ਫਸਲੀ ਖਰੀਦ ਕੇਂਦਰਾ ਦੀ ਗਿਣਤੀ ਵਧਾਈ ਜਾਵੇ,ਕਿਸਾਨਾਂ ਨੂੰ ਸਿੰਚਾਈ ਲਈ ਮੁਫਤ ਬਿਜਲੀ ਦਿੱਤੀ ਜਾਵੇ, ਜੰਗਲਾਤ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੇ ਨੋਟਿਸ ਰੱਦ ਕਰਕੇ ਉਨ੍ਹਾਂ ਜ਼ਮੀਨਾ ‘ਤੇ ਸਾਰੇ ਕਿਸਾਨਾਂ ਨੂੰ ਮਾਲਕੀ ਹੱਕ ਦਿੱਤਾ ਜਾਵੇ।

 

ਕਿਸਾਨੀ ਅੰਦੋਲਨ ਦੇ ਦੌਰਾਨ ਲਖੀਮਪੁਰ ਖੀਰੀ ਦੇ ਵਿਚ ਚਾਰ ਕਿਸਾਨ ਅਤੇ ਇੱਕ ਪੱਤਰਕਾਰ ਨੂੰ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਗੱਡੀ ਦੇ ਥੱਲੇ ਦੇ ਕੇ ਮੌ ਤ ਦੇ ਘਾਟ ਉਤਾਰ ਦਿੱਤਾ ਸੀ। ਪੰਜਾਬ ਵਿੱਚ ਵੀ ਕਈ ਥਾਵਾਂ ਉੱਤੇ ਇਸ ਨੂੰ ਲੈ ਕੇ ਮੁਜ਼ਾਹਰੇ ਕੀਤੇ ਗਏ।

 

ਕੱਲ੍ਹ ਵੀ ਲਖੀਮਪੁਰ ਖੀਰੀ ਵਿਖੇ ਲੱਗ ਰਹੇ ਤਿੰਨ ਦਿਨਾ ਮੋਰਚੇ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ ਜਥੇ ਰਵਾਨਾ ਹੋਏ। ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ‘ਤੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਜਿਨ੍ਹਾਂ ਚਿਰ ਸਜ਼ਾ ਨਹੀਂ ਮਿਲਦੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।