ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਸਵੇਰੇ 12 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਪਟਿਆਲਾ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ (ਰੋਪੜ), ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਲੁਧਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸਵੇਰੇ ਅੰਮ੍ਰਿਤਸਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਮੀਂਹ ਪਿਆ।
ਸਵੇਰੇ 5.30 ਵਜੇ ਹੁਸ਼ਿਆਰਪੁਰ ਦੇ ਟਾਂਡਾ ਵਿੱਚ ਇੱਕ ਘਰ ਦੀ ਛੱਤ ਡਿੱਗ ਗਈ। ਇੱਕ ਪ੍ਰਵਾਸੀ ਪਰਿਵਾਰ ਮਕਾਨ ਵਿੱਚ ਕਿਰਾਏ ‘ਤੇ ਰਹਿ ਰਿਹਾ ਸੀ। ਜਿਸ ਵਿੱਚ ਪਿਤਾ ਸ਼ੰਕਰ ਅਤੇ ਉਸ ਦੀਆਂ ਦੋ ਧੀਆਂ ਦੀ ਮੌਤ ਹੋ ਗਈ। ਜਦੋਂ ਕਿ ਮ੍ਰਿਤਕ ਸ਼ੰਕਰ ਦੀ ਪਤਨੀ ਅਤੇ ਦੋ ਧੀਆਂ ਨੂੰ ਜ਼ਖਮੀ ਹਾਲਤ ਵਿੱਚ ਮਲਬੇ ਵਿੱਚੋਂ ਬਾਹਰ ਕੱਢ ਲਿਆ ਗਿਆ।