The Khalas Tv Blog Punjab ਮੁਕਤਸਰ ‘ਚ ਕਾਰ ਦਰੱਖਤ ਨਾਲ ਟਕਰਾਉਣ ਨਾਲ 3 ਦੀ ਮੌਤ, 2 ਜ਼ਖਮੀ
Punjab

ਮੁਕਤਸਰ ‘ਚ ਕਾਰ ਦਰੱਖਤ ਨਾਲ ਟਕਰਾਉਣ ਨਾਲ 3 ਦੀ ਮੌਤ, 2 ਜ਼ਖਮੀ

xr:d:DAGCKpzCoeg:12,j:6159097098592412716,t:24041205

ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਸੂਬੇ ਵਿੱਚ ਹਰ ਰੋਜ਼ ਕਿਤੇ ਨਾ ਕਿਤੇ ਤੇਜ਼ ਰਫਤਾਰ ਜਾਂ ਕਿਸੇ ਹੋ ਤਰ੍ਹਾਂ ਨਾਲ ਰੋਜ਼ਾਨਾ ਹਾਦਸੇ ਹੁੰਦੇ ਹਨ ਜਿਸ ਵਿੱਚ ਕਈ ਲੋਕ ਆਪਣੀ ਜਾਨ ਗਵਾ ਲੈਂਦੇ ਹਨ। ਇਤੇ ਤਰ੍ਹਾਂ ਹੀ ਅੱਜ ਫਰੀਦਕੋਟ ਵਿੱਚ(A road accident in Muktsar) ਸਵੇਰੇ ਤੜਕੇ ਦਰੱਖਤ ਨਾਲ ਇਟੋਸ ਲੀਵਾ ਕਾਰ ਟਕਰਾ ਗਈ ਜਿਸ ਕਰਕੇ 4 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ ਅਤੇ 1 ਜ਼ਖ਼ਮੀ ਦੱਸਿਆ ਜਾ ਰਹੇ ਹਨ।

ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਤੇਜ਼ ਰਫਤਾਰ ਕਾਰ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਵਾਪਰਿਆ। ਕਾਰ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ।

ਚਸ਼ਮਦੀਦਾਂ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਸਵੇਰੇ ਵਾਪਰੀ। ਤੇਜ਼ ਰਫ਼ਤਾਰ ਟੋਇਟਾ ਕਾਰ ਬਠਿੰਡਾ ਤੋਂ ਮੁਕਤਸਰ ਵੱਲ ਜਾ ਰਹੀ ਸੀ। ਫਿਰ ਗਿੱਦੜਬਾਹਾ ਦੇ ਪਿੰਡ ਬੁੱਟਰ ਸ਼ਰੀਹ ਨੇੜੇ ਕਾਰ ਆਪਣਾ ਸੰਤੁਲਨ ਗੁਆ ​​ਬੈਠੀ। ਜਿਸ ਤੋਂ ਬਾਅਦ ਕਾਰ ਸਿੱਧੀ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ।  ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਕੌਰ ਅਤੇ ਗੁਰਪ੍ਰੀਤ ਗੋਪੀ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ  ਗੁਰਪ੍ਰੀਤ ਸਿੰਘ ਗੋਪੀ ਕਾਰ ਚਲਾ ਰਿਹਾ ਸੀ। ਹਾਦਸੇ ਵਿਚ ਗੁਰਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਜਸਕਰਨ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਜਦਕਿ ਗੁਰਪ੍ਰੀਤ ਸਿੰਘ ਦੀ ਮਾਤਾ ਜਸਵਿੰਦਰ ਕੌਰ ਅਤੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਦੌਰਾਨ ਗੁਰਪ੍ਰੀਤ ਸਿੰਘ ਦੇ ਦੋਸਤ ਜਸਕਰਨ ਸਿੰਘ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਦਾ ਇਲਾਜ ਚੱਲ ਰਿਹਾ ਹੈ।

Exit mobile version