Others

ਹੁਸ਼ਿਆਰਪੁਰ ‘ਚ ਟੈਂਕਰ ਪਲਟਣ ਨਾਲ 3 ਦੀ ਮੌਤ, ਖੁਰਾਲਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੀ ਸੀ ਸੰਗਤ

ਹੁਸ਼ਿਆਰਪੁਰ ‘ਚ ਬੀਤੀ ਰਾਤ ਗੜ੍ਹਸ਼ੰਕਰ ਦੇ ਨਾਲ ਲੱਗਦੇ ਪਿੰਡ ਤੋਰੋਵਾਲ ‘ਚ ਕੈਂਟਰ ਪਲਟਣ ਕਾਰਨ 3 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਜਾਣਕਾਰੀ ਅਨੁਸਾਰ ਪਿੰਡ ਉਡਣ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੀ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੀ ਸੀ ਤਾਂ ਪਿੰਡ ਤੋਰੋਵਾਲ ਨੇੜੇ ਕੈਂਟਰ ਦੀ ਬ੍ਰੇਕ ਫੇਲ ਹੋ ਜਾਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।

ਜ਼ਖਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਅਤੇ ਹੋਰ ਥਾਵਾਂ ‘ਤੇ ਭੇਜਿਆ ਗਿਆ ਹੈ। ਦੋ ਮ੍ਰਿਤਕਾਂ ਦੀ ਪਛਾਣ ਗੁਰਮੁਖ ਸਿੰਘ ਪੁੱਤਰ ਨਾਜਾ ਰਾਮ ਉਮਰ 55 ਸਾਲ ਅਤੇ ਨਵਜੋਤ ਕੌਰ ਲਾਡੋ ਪੁੱਤਰੀ ਜਾਗਰ ਸਿੰਘ ਪਿੰਡ ਉਡਣ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਤੀਜੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ – ਪੰਜਾਬ ਵਿੱਚ ਲਗਾਤਾਰ 4 ਦਿਨਾਂ ਤੋਂ ਤੇਜ਼ ਗਰਮੀ, 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਅਤੇ 8 ਵਿੱਚ ਆਰੇਂਜ ਅਲਰਟ