Punjab

ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ‘ਚ 3 ਮੈਂਬਰੀ ਕਮੇਟੀ ਦਾ ਗਠਨ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ’ਚ 3 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਹ ਕਮੇਟੀ 2 ਹਫਤਿਆਂ ’ਚ ਜਾਂਚ ਮੁਕੰਮਲ ਕਰੇਗੀ। ਦੱਸ ਦੇਈਏ ਕਿ ਰਘੂਜੀਤ ਸਿੰਘ ਵਿਰਕ, ਦਲਜੀਤ ਭਿੰਡਰ ਅਤੇ ਸ਼ੇਰ ਮੰਡ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ‘ਤੇ ਜਾਂਚ ਮੁਕੰਮਲ ਹੋਣ ਤੱਕ ਬੈਠਕਾਂ ’ਚ ਜਾਣ ਤੇ ਰੋਕ ਲਗਾ ਦਿੱਤੀ ਗਈ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ’ਤੇ ਉਨ੍ਹਾਂ ਦੇ ਸਾਢੂ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਸ ਦੀ ਪਤਨੀ ਦੇ ਵਿਆਹ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨਾਲ ਨਜਾਇਜ਼ ਸਬੰਧ ਸਨ, ਜਿਸ ਤੋਂ ਬਾਅਦ ਬੀਤੇ ਦਿਨ ਐਸਜੀਪੀਸੀ ਵੱਲੋਂ ਤਤਕਾਲ ਵਿਚ ਹੀ ਅੰਤਰਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ।

ਇਹ ਵੀ ਪੜ੍ਹੋ –  ਕਟਾਸਰਾਜ ਦੇ ਦਰਸ਼ਨਾਂ ਲਈ ਜਥਾ ਰਵਾਨਾ