ਕੈਨੇਡਾ : ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹਾ ਹੀ ਮਾਮਲਾ ਅੱਜ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਤਿੰਨ ਪੰਜਾਬੀਆਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਕੈਨੇਡਾ ਦੇ ਸੂਬੇ ਨਿਊ ਬਰੰਸਵਿਕ ਦੇ ਸ਼ਹਿਰ ਮੌਂਕਟਨ ਦੇ ਰਹਿਣ ਵਾਲੇ ਪੰਜਾਬੀਆਂ ਦੀ ਇੱਕ ਗੱਡੀ ਲਗਭਗ ਇੱਕ ਘੰਟੇ ਦੀ ਦੂਰੀ ‘ਤੇ ਮੌਜੂਦ ਸ਼ਹਿਰ ਮਿਲ ਕੋਵ ਕੋਲ ਸ਼ਨੀਵਾਰ ਰਾਤ ਹਾਦਸਾਗ੍ਰਸਤ ਹੋ ਗਈ, ਜਿਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਹੋ ਗਈ
ਮਰਨ ਵਾਲਿਆਂ ‘ਚ ਮਲੌਦ ਨੇੜਲੇ ਪਿੰਡ ਬੁਰਕਾਰਾ ਨਾਲ ਸਬੰਧਤ ਭੈਣ-ਭਰਾ, ਉਮਰ 19 ਤੇ 23 ਸਾਲ (ਤਾਏ-ਚਾਚੇ ਦੀ ਔਲਾਦ) ਅਤੇ ਸਮਾਣੇ ਦੀ ਇੱਕ ਲੜਕੀ, ਉਮਰ 23 ਸਾਲ ਸ਼ਾਮਲ ਹਨ। ਹਾਈਵੇਅ ‘ਤੇ ਟਾਇਰ ਫਟ ਜਾਣ ਨਾਲ ਗੱਡੀ ਬੇਕਾਬੂ ਹੋ ਜਾਣ ਕਾਰਨ ਇਹ ਹਾਦਸਾ ਵਾਪਰਿਆ, ਜਿਸ ਵਿੱਚ ਕੋਈ ਹੋਰ ਗੱਡੀ ਸ਼ਾਮਲ ਨਹੀਂ ਹੈ। ਹਾਦਸਾਗ੍ਰਸਤ ਗੱਡੀ ਦਾ ਡਰਾਇਵਰ ਜ਼ਖਮੀ ਹੈ, ਪਰ ਜਾਨ ਬਚ ਗਈ ਹੈ। ਪੁਲਿਸ ਮੁਤਾਬਕ ਹਾਦਸੇ ਮੌਕੇ ਤਿੰਨੇਂ ਮੁਸਾਫ਼ਰ ਗੱਡੀ ਵਿੱਚੋਂ ਬਾਹਰ ਨਿਕਲ ਕੇ ਡਿਗ ਪਏ ਸਨ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ