Punjab

ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ ਫੜੇ ਵੱਡੀ ਗਿਣਤੀ ‘ਚ ਮਾਮਲੇ! ਕੀਤੀ ਇਹ ਕਾਰਵਾਈ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਦੋ ਦਿਨਾਂ ਵਿੱਚ ਬਿਜਲੀ ਚੋਰੀ ਦੇ ਕਈ ਕੇਸ ਫੜੇ ਹਨ। ਪੀਐਸਪੀਸੀਐਲ ਵੱਲੋਂ ਦੋ ਦਿਨਾਂ ਵਿੱਚ ਕੁੱਲ 3349 ਕੇਸ ਫੜੇ ਹਨ। ਫੜੇ ਗਏ ਲੋਕਾਂ ਵਿਰੁੱਧ ਵਿਭਾਗ ਵੱਲੋਂ ਸਖਤ ਕਾਰਵਾਈ ਵੀ ਕੀਤੀ ਹੈ। ਵਿਭਾਗ ਵੱਲੋਂ 7.66 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਦੇ ਨਾਲ ਬਿਜਲੀ ਚੋਰਾਂ ਦੇ ਖਿਲਾਫ ਵਿਭਾਗ ਵੱਲੋਂ ਮਾਮਲੇ ਵੀ ਦਰਜ ਕਰਵਾਏ ਗਏ ਹਨ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਦੂਜੇ ਦਿਨ ਬਿਜਲੀ ਚੋਰੀ ਦੇ ਖਿਲਾਫ ਮੁਹਿੰਮ ਚਲਾਈ ਸੀ। ਅੱਜ ਦੂਜੇ ਦਿਨ 22288 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 1274 ਮਾਮਲੇ ਫੜੇ ਹਨ। ਉਨ੍ਹਾਂ ਦੱਸਿਆ ਕਿ 1274 ਮਾਮਲਿਆਂ ਵਿੱਚ ਖਪਤਕਾਰਾਂ ਨੂੰ 3.02 ਕਰੋੜ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਖਤਮ ਕਰਨ ਲਈ ਲਗਾਤਾਰ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਪਟਿਆਲਾ, ਲੁਧਿਆਣਾ, ਜਲੰਧਰ. ਅੰਮ੍ਰਿਤਸਰ ਅਤੇ ਬਠਿੰਡਾ ਇਨ੍ਹਾਂ ਪੰਜ ਜੋਨਾਂ ਵਿੱਚ 42,396 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ ਅਤੇ 3073 ਕੇਸਾਂ ਵਿੱਚ ਚੋਰੀ ਦੀ ਪਤਾ ਲਗਾਇਆ ਗਿਆ ਹੈ। ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਜਲੀ ਚੋਰੀ ਦੀ ਵਿਭਾਗ ਨੂੰ ਜਾਣਕਾਰੀ ਦੇਣ ਤਾਂ ਕਿ ਬਿਜਲੀ ਚੋਰੀ ਨੂੰ ਰੋਕਿਆ ਜਾਵੇ।

ਇਹ ਵੀ ਪੜ੍ਹੋ –   ਜੰਮੂ-ਕਸ਼ਮੀਰ ਚੋਣਾਂ ਵਿੱਚ ਸਿੱਖਾਂ ਦੀ ਐਂਟਰੀ ! ਇੰਨੀਆਂ ਸੀਟਾਂ ‘ਤੇ ਲੜਨਗੇ ਚੋਣ