‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਜਾਅਲੀ ਖਬਰਾਂ ਦੇਣ ਦੇ ਇਲ ਜ਼ਾਮ ‘ਚ 35 ਯੂਟਿਊਬ ਚੈਨਲਾਂ ਅਤੇ 2 ਵੈਬਸਾਈਟਾਂ ਨੂੰ ਅੱਜ ਬਲਾਕ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੈਨਲਾਂ ਅਤੇ ਵੈਬਸਾਈਟ ਨੂੰ ਪਾਕਿਸਤਾਨ ਤੋਂ ਚਲਾਇਆ ਜਾ ਰਿਹਾ ਸੀ। ਮੰਤਰਾਲੇ ਮੁਤਾਬਕ ਇਨ੍ਹਾਂ ਚੈਨਲਾਂ ਅਤੇ ਵੈਬਸਾਈਟ ਰਾਹੀਂ ਭਾਰਤ ਦੇ ਵਿਰੁੱਧ ਪ੍ਰਚਾਰ ਕੀਤਾ ਜਾ ਰਿਹਾ ਸੀ। ਇਸ ਵਿੱਚ ਦੋ ਟਵਿੱਟਰ ਅਕਾਊਂਟ, ਦੋ ਇੰਸਟਾਗ੍ਰਾਮ ਅਕਾਊਂਟ ਅਤੇ ਇੱਕ ਫੇਸਬੁੱਕ ਅਕਾਊਂਟ ਨੂੰ ਵੀ ਬਲਾਕ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਵਿਭਾਗ ਵੱਲੋਂ ਬੰਦ ਕੀਤੇ ਗਏ ਇਨ੍ਹਾਂ ਯੂਟਿਊਬ ਚੈਨਲਾਂ ਉੱਤੇ ਸਬਸਕਰਾਈਬਰ ਇੱਕ ਕਰੋੜ 20 ਲੱਖ ਤੋਂ ਜ਼ਿਆਦਾ ਸਨ। ਇਨ੍ਹਾਂ ਦੀਆਂ ਵੀਡੀਓਜ਼ ਨੂੰ 130 ਕਰੋੜ ਤੋਂ ਜ਼ਿਆਦਾ ਵਾਰ ਦੇਖਿਆ ਗਿਆ ਹੈ। ਭਾਰਤੀ ਖੁਫੀਆ ਏਜੰਸੀਆਂ ਇਨ੍ਹਾਂ ਸੋਸ਼ਲ ਮੀਡੀਆ ਉੱਤੇ ਪਿਛਲੇ ਲੰਬੇ ਸਮੇਂ ਤੋਂ ਨਿਗਰਾਨੀ ਰੱਖ ਰਹੀਆਂ ਸਨ।