‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਦਾ ਨਵਾਂ ਰੂਪ ਓਮੀਕਰੌਨ ਹੁਣ ਤੱਕ ਦੁਨੀਆ ਦੇ 89 ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਤਿੰਨ ਦਿਨ ਵਿੱਚ ਇਸ ਦੇ ਕੇਸ ਦੁੱਗਣੇ ਹੁੰਦੇ ਜਾ ਰਹੇ ਹਨ। ਵਿਸ਼ਵ ਸਿਹਤ ਸੰਗਠਨ ਨੇ ਇਸ ਨੂੰ ਬੇਹੱਦ ਖ਼ਤਰਨਾਕ ਦੱਸਦੇ ਹੋਏ ਲੋਕਾਂ ਨੂੰ ਮਾਸਕ ਪਾਉਣ ਤੇ ਹੱਥ ਵਾਰ-ਵਾਰ ਸੈਨੇਟਾਈਜ਼ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਡੈਲਟਾ ਦੇ ਮੁਕਾਬਲੇ ਓਮੀਕਰੌਨ ਜ਼ਿਆਦਾ ਤੇਜ਼ੀ ਨਾਲ ਫੈਲਦਾ ਹੈ। ਉੱਧਰ ਕੋਰੋਨਾ ’ਤੇ ਬਣੇ ਪੈਨਲ ਦਾ ਦਾਅਵਾ ਹੈ ਕਿ ਭਾਰਤ ਵਿੱਚ ਓਮੀਕਰੌਨ ਕਾਰਨ ਫਰਵਰੀ ਵਿੱਚ ਕੋਰੋਨਾ ਦੀ ਤੀਜੀ ਲਹਿਰ ਆ ਸਕਦੀ ਹੈ।