The Khalas Tv Blog India 4 ਨਵੰਬਰ ਹੋਵੇਗੀ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ
India Punjab Religion

4 ਨਵੰਬਰ ਹੋਵੇਗੀ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ(Balwant Singh Rajoana) ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ 4 ਨਵੰਬਰ ਨੂੰ ਅੰਤਿਮ ਸੁਣਵਾਈ ਕਰੇਗੀ।

ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਵਲੋਂ ਦਾਇਰ ਪਟੀਸ਼ਨ ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਵਿਸ਼ੇਸ਼ ਬੈਂਚ ਦੇ ਸਾਹਮਣੇ ਸੂਚੀਬੱਧ ਹੈ। ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।

ਪਟੀਸ਼ਨ ’ਚ ਰਾਜੋਆਣਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਉਸ ਦੀ ਮੌਤ ਦੀ ਸਜ਼ਾ ਨੂੰ ਲਾਗੂ ਕਰਨ ’ਚ ਬੇਹੱਦ ਦੇਰੀ ਅਤੇ ਉਸ ਵਲੋਂ ਦਾਇਰ ਰਹਿਮ ਪਟੀਸ਼ਨ ’ਤੇ ਫ਼ੈਸਲਾ ਲੈਣ ’ਚ ਬੇਹੱਦ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਦੀ ਸਜ਼ਾ ਘਟਾਉਣ ਦਾ ਹੁਕਮ ਦੇਣ ਦੀ ਮੰਗ ਕੀਤੀ ਹੈ।

31 ਅਗੱਸਤ 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਗੇਟ ’ਤੇ ਹੋਏ ਧਮਾਕੇ ’ਚ ਬੇਅੰਤ ਸਿੰਘ ਅਤੇ 16 ਹੋਰ ਵਿਅਕਤੀ ਮਾਰੇ ਗਏ ਸਨ। ਇਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿਚ ਬੇਅੰਤ ਸਿੰਘ ਕਤਲ ਕੇਸ ਵਿਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।   ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਹੇਠ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ।

Exit mobile version