The Khalas Tv Blog International ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ’ਚ 4 ਦੋਸ਼ੀਆਂ ਨੂੰ ਮਿਲੀ ਜ਼ਮਾਨਤ
International

ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ’ਚ 4 ਦੋਸ਼ੀਆਂ ਨੂੰ ਮਿਲੀ ਜ਼ਮਾਨਤ

ਕੈਨੇਡਾ ਵਿੱਚ ਸਿਆਸੀ ਹਲਚਲ ਮਚੀ ਹੋਈ ਹੈ। ਦੂਜੇ ਪਾਸੇ ਹੁਣ ਕੈਨੇਡੀਅਨ ਪੁਲਿਸ ਨੂੰ ਵੱਡਾ ਝਟਕਾ ਲੱਗਾ ਹੈ, ਹਰਦੀਪ ਸਿੰਘ ਨਿੱਝਰ ਦੇ ਚਾਰ ਕਥਿਤ ਕਾਤਲਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਸ ਕੇਸ ਦੀ ਸੁਣਵਾਈ ਹੁਣ ਕੈਨੇਡਾ ਦੀ ਸੁਪਰੀਮ ਕੋਰਟ ਵਿੱਚ 11 ਫਰਵਰੀ ਨੂੰ ਹੋਵੇਗੀ।

ਦਰਅਸਲ, ਕੈਨੇਡੀਅਨ ਪੁਲਿਸ ਸਬੂਤਾਂ ਦੀ ਘਾਟ ਕਾਰਨ ਹੇਠਲੀ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਕਾਰਵਾਈ ‘ਤੇ ਰੋਕ ਲਗਾ ਕੇ 4 ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ।

ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿੱਚ ਕੈਨੇਡੀਅਨ ਪੁਲਿਸ ਪੇਸ਼ ਨਹੀਂ ਹੋਈ, ਜਿਸ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਭਾਰਤ ਉੱਤੇ ਗੰਭੀਰ ਦੋਸ਼ ਲਗਾਏ ਸਨ। ਜਦੋਂ ਕਿ ਚਾਰ ਕਥਿਤ ਕਾਤਲਾਂ ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਵਿਰੁੱਧ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ।

ਕੈਨੇਡੀਅਨ ਸਰਕਾਰੀ ਦਸਤਾਵੇਜ਼ਾਂ ਅਨੁਸਾਰ, ਜਦੋਂ ਪੁਲਿਸ ਅਦਾਲਤ ਵਿੱਚ ਪੇਸ਼ ਨਹੀਂ ਹੋਈ, ਤਾਂ ਦੋਸ਼ੀ ਨੇ ਇਸ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ। ਜਿੱਥੇ ਪਹਿਲੀ ਸੁਣਵਾਈ 18 ਨਵੰਬਰ ਨੂੰ ਹੋਈ ਸੀ, ਇਸ ਤੋਂ ਬਾਅਦ ਪੁਲਿਸ ਦੇ ਰਵੱਈਏ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਚਾਰਾਂ ਦੋਸ਼ੀਆਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ।
ਕੈਨੇਡਾ ਸਰਕਾਰ ਦੇ ਦਸਤਾਵੇਜ਼ ਸਾਫ਼ ਤੌਰ ਉਤੇ ਦੱਸ ਰਹੇ ਹਨ ਕਿ ਇਹ ਚਾਰੋਂ ਕਥਿਤ ਆਰੋਪੀ ਹੁਣ ਕੈਨੇਡਾ ਪੁਲਿਸ ਦੀ ਕਸਟਡੀ ਹਿਰਾਸਤ ਜੇਲ ਵਿਚ ਨਹੀਂ ਹਨ ਉਨ੍ਹਾਂ ਨੂੰ ਸਟੇਅ ਆਫ਼ ਪ੍ਰੀਜ਼ਾਇਡਿੰਗ ਉਤੇ ਰਿਹਾਅ ਕਰ ਦਿੱਤਾ ਗਿਆ।

 

Exit mobile version