ਮੁਹਾਲੀ : ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਰਿਹਾ ਹੈ। ਜਿਥੇ 4 ਮੰਤਰੀਆਂ ਨੂੰ ਕੈਬਨਿਟ ਵਿਚੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ ਉਥੇ ਹੀ 5 ਵਿਧਾਇਕ ਦੀ ਮੰਤਰੀ ਵਜੋਂ ਐਂਟਰੀ ਵੀ ਹੋ ਰਹੀ ਹੈ। ਮੰਤਰੀ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੇ ਦੇਰ ਰਾਤ ਅਸਤੀਫਾ ਦੇ ਦਿੱਤਾ ਹੈ।
ਇਸ ਤੋਂ ਇਲਾਵਾ ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ ਅਤੇ ਮਹਿੰਦਰ ਭਗਤ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣਗੇ। ਰਾਜ ਭਵਨ ਵਿੱਚ ਸ਼ਾਮ 5 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਹਾਲਾਂਕਿ ਇੱਕ ਹੋਰ ਵਿਧਾਇਕ ਨੂੰ ਵੀ ਮੰਤਰੀ ਬਣਾਏ ਜਾਣ ਦੇ ਚਰਚੇ ਹਨ, ਜਿਸ ਦਾ ਨਾਮ ਹਾਲੇ ਸਰਕਾਰ ਵੱਲੋਂ ਗੁਪਤ ਰੱਖਿਆ ਗਿਆ ਹੈ।
ਫੇਰਬਦਲ ਦੀਆਂ ਚਰਚਾਵਾਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਨ
ਕਾਫੀ ਸਮੇਂ ਤੋਂ ਚਰਚਾ ਸੀ ਕਿ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਹੋ ਸਕਦਾ ਹੈ। ਕਿਉਂਕਿ ਕੁਝ ਸਮਾਂ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਐਮ.ਪੀ ਬਣ ਚੁੱਕੇ ਹਨ। ਉਨ੍ਹਾਂ ਨੇ ਆਪਣੇ ਪੱਤਰ ਨਾਲ ਅਸਤੀਫਾ ਦੇ ਦਿੱਤਾ ਸੀ। ਉਹ ਖੇਡ ਮੰਤਰੀ ਸਮੇਤ ਸਰਕਾਰ ਵਿੱਚ ਕਈ ਅਹੁਦਿਆਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਅਜਿਹੇ ‘ਚ ਹੁਣ ਉਨ੍ਹਾਂ ਦੀ ਜਗ੍ਹਾ ਕਿਸੇ ਨਵੇਂ ਚਿਹਰੇ ਨੂੰ ਮੰਤਰੀ ਮੰਡਲ ‘ਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਚਾਰ ਹੋਰ ਮੰਤਰੀ ਬਣਾਏ ਜਾ ਸਕਦੇ ਹਨ।
ਦਵਿੰਦਰ ਸਿੰਘ ਲਾਡੀ ਢੌਂਸ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਹਲਕੇ ਤੋਂ ਵਿਧਾਨ ਸਭਾ ਦੇ ਮੈਂਬਰ ਹਨ। ਜਦੋਂਕਿ ਬਰਿੰਦਰ ਕੁਮਾਰ ਗੋਇਲ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਦੇ ਲਹਿਰਾਗਾਗਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਤਰਨਪ੍ਰੀਤ ਸਿੰਘ ਸੌਂਧ ਲੁਧਿਆਣਾ ਦੇ ਖੰਨਾ ਹਲਕੇ ਤੋਂ MLA ਹਨ।
ਮੋਹਿੰਦਰ ਭਗਤ ਨੂੰ ਕੈਬਨਿਟ ਮੰਤਰੀ ਬਣਾਇਆ ਜਾ ਰਿਹਾ ਹੈ। ਉਹ ਜਲੰਧਰ ਦੀ ਜ਼ਿਮਨੀ ਚੋਣ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ। ਜਦੋਂਕਿ ਜੋ ਪੰਜਵਾਂ ਨਾਮ ਹਰਦੀਪ ਸਿੰਘ ਮੁੰਡੀਆ ਦਾ ਹੈ। ਉਹ ਲੁਧਿਆਣਾ ਦੇ ਸਾਨੇਵਾਲ ਹਲਕੇ ਤੋਂ ਵਿਧਾਇਕ ਹਨ।
ਪਹਿਲੇ ਵਾਰ ਚੁਣੇ ਗਏ ਵਿਧਾਇਕ ਬਣਨਗੇ ਮੰਤਰੀ!
ਇਸ ਫੇਰਬਦਲ ਵਿੱਚ ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਮਾਨ ਜਿਹੜੇ ਚਿਹਰਿਆਂ ਨੂੰ ਕੈਬਨਿਟ ਵਿੱਚ ਸ਼ਾਮਿਲ ਕਰਨ ਜਾ ਰਹੇ ਹਨ। ਉਹਨਾਂ ਵਿੱਚ ਸਾਰੇ ਵਿਧਾਇਕ ਪਹਿਲੀ ਵਾਰ ਵਿਧਾਨ ਸਭਾ ਦੇ ਮੈਂਬਰ ਬਣੇ ਹਨ। ਜਦੋਂਕਿ ਦੂਜੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ਤੇ ਜਿੱਤ ਕੇ ਵਿਧਾਨ ਸਭਾ ਪਹੁੰਚਣ ਵਾਲੇ ਕੁੱਝ ਵਿਧਾਇਕਾਂ ਨੂੰ ਅਜੇ ਵੀ ਮੌਕਾ ਮਿਲਦਾ ਦਿਖਾਈ ਨਹੀਂ ਦੇ ਰਿਹਾ।
ਪੰਜਾਬ ਸਰਕਾਰ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਵਿੱਚ ਇਹ ਚੌਥਾ ਫੇਰਬਦਲ ਹੋਣ ਜਾ ਰਿਹਾ ਹੈ, ਹੁਣ ਤੱਕ ਕੈਬਨਿਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 15 ਮੰਤਰੀ ਹਨ। ਮੰਤਰੀ ਮੰਡਲ ਵਿੱਚ ਕੁੱਲ 18 ਮੰਤਰੀ ਹੋ ਸਕਦੇ ਹਨ।