India Punjab

ਤਾਮਿਲਨਾਡੂ ‘ਚ ਸਰਵਣ ਸਿੰਘ ਪੰਧੇਰ ਸਮੇਤ 4 ਕਿਸਾਨ ਆਗੂ ਗ੍ਰਿਫ਼ਤਾਰ

4 farmer leaders including Sarvan Singh Pandher arrested in Tamil Nadu

ਅੱਜ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਹਰਵਿੰਦਰ ਸਿੰਘ ਮਸਾਣੀਆਂ, ਗੁਰਮੀਤ ਸਿੰਘ ਮਾਂਗਟ ਨੂੰ ਤਾਮਿਲਨਾਡੂ ‘ਚ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ | ਕਿਸਾਨ ਅੱਜ ਸਵੇਰੇ ਹੀ ਭਾਜਪਾ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਦਿੱਲੀ ਤੋਂ ਤਾਮਿਲਨਾਡੂ ਦੇ ਕੋਇਟੰਬੁਰ ਗਏ ਸਨ , ਜਿਥੇ ਅੱਜ ਇਹ ਕਿਸਾਨ ਭਾਜਪਾ ਸਰਕਾਰ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕਰਨ ਗਏ ਸਨ |

ਹਾਲਾਂਕਿ ਕਿਸਾਨਾਂ ਦਾ ਕਹਿਣਾ ਕਿ ਅਜੇ ਤਾਮਿਲਨਾਡੂ ‘ਚ ਕੋਈ ਪ੍ਰਦਰਸ਼ਨ ਸ਼ੁਰੂ ਨਹੀਂ ਕੀਤਾ ਗਿਆ ਸੀ ਪਰ ਉਸਤੋਂ ਪਹਿਲਾਂ ਹੀ ਸ੍ਰਵਨ ਸਿੰਘ ਪੰਧੇਰ ਸਮੇਤ 4 ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਪੰਧੇਰ ਨੇ ਦੱਸਿਆ ਕਿ ਅਸੀਂ ਕੋਇਟੰਬੁਰ ਦੇ ਐਪਲ ਪਾਰਕ ਹੋਟਲ ‘ਚ ਮੌਜੂਦ ਹਾਂ ਜਿੱਥੇ ਬਾਹਰ ਪੁਲਿਸ ਖੜ੍ਹੀ ਹੈ ਤੇ ਸਾਨੂ ਅੰਦਰ ਹਿਰਾਸਤ ‘ਚ ਲਿਆ ਗਿਆ ਹੈ |

ਕਿਸਾਨ ਆਗੂਆਂ  ਦੀ ਇਸ ਗ੍ਰਿਫਤਾਰੀ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰ ਦੇ ਇਸ ਕਦਮ ਦੀ ਨਿਖੇਧੀ ਕੀਤੀ ਹੈ। ਉਨਾਂ ਨੇ ਕ ਵੀਡੀਓ ਜਾਰੀ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿ ਕਿਸਾਨਾਂ ਦੀ ਗ੍ਰਿਫਤਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇਗਾ ਨਹੀਂ ਅਸੀਂ ਕੋਈ ਸਖਤ ਐਕਸ਼ਨ ਲਵਾਂਗੇ |

ਦੱਸ ਦਈਏ ਕਿ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਨਵਦੀਪ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ। 7 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ।