Punjab

ਪੁਲਿਸ ਨੇ ਗੈਂਗਸਟਰ ਦੇ ਗੁਰਗੇ ਕੀਤੇ ਕਾਬੂ! ਡੀਜੀਪੀ ਨੇ ਖੁਦ ਦਿੱਤੀ ਜਾਣਕਾਰੀ

ਬਿਉਰੋ ਰਿਪੋਰਟ – ਪੰਜਾਬ ਪੁਲਿਸ ਵੱਲੋਂ ਲਗਾਤਾਰ ਐਂਟੀ ਟਾਸਕ ਫੋਰਸ ਨਾਲ ਮਿਲ ਕੇ ਅਭਿਆਨ ਚਲਾਏ ਜਾ ਰਹੇ ਹਨ, ਇਸੇ ਦੇ ਤਹਿਤ ਹੀ ਅੱਜ ਫਿਰ ਪੰਜਾਬ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਨਵਾਂਸ਼ਹਿਰ ਪੁਲਿਸ ਨਾਲ ਮਿਲ ਕੇ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਅਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਲਦ ਹੀ ਇਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਨਵਾਂਸ਼ਹਿਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕੈਨੇਡਾ ਸਥਿਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਨੇ ਹਾਲ ਹੀ ਵਿੱਚ ਆਪਣੇ ਅਮਰੀਕਾ ਸਥਿਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਮੋਹਾਲੀ ਵਿੱਚ ਇੱਕ ਕਾਰ ਐਕਸੈਸਰੀਜ਼ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ ਸੀ। ਇਹ ਮੋਡੀਊਲ ਅਰਸ਼ ਡੱਲਾ ਨਾਲ ਜੁੜਿਆ ਹੋਇਆ ਸੀ ਅਤੇ ਪੰਜਾਬ ਵਿੱਚ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।

ਇਹ ਵੀ ਪੜ੍ਹੋ – ਲੁਧਿਆਣਾ ਦੇ ਬੱਸ ਨੇ ਦੋ ਸਾਲ ਦੀ ਬੱਚੀ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ