The Khalas Tv Blog India ਹਿਮਾਚਲ ਦੇ ਚੰਬਾ ਜਿਲ੍ਹੇ ‘ਚ ਘਰ ਨੂੰ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ
India Punjab

ਹਿਮਾਚਲ ਦੇ ਚੰਬਾ ਜਿਲ੍ਹੇ ‘ਚ ਘਰ ਨੂੰ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

(Photo Source-ANI)

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਿਮਾਚਲ ਦੇ ਚੰਬਾ ਜ਼ਿਲ੍ਹਾ ‘ਚ ਇੱਕ ਘਰ ‘ਚ ਲੱਗੀ ਅੱਗ ਕਾਰਨ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਦਮ ਘੁਟਣ ਨਾਲ ਮੌਤ ਹੋ ਗਈ। ਮ੍ਰਿਤਕਾਂ ਵਿੱਚ ਪਤੀ-ਪਤਨੀ ਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਿਲ ਸਨ। ਜਾਣਕਾਰੀ ਅਨੁਸਾਰ ਘਰ ਦੀ ਲਪੇਟ ਵਿੱਚ ਆਏ 9 ਪਸ਼ੂ ਵੀ ਮਾਰੇ ਗਏ ਹਨ। ਅੱਗ ਲੱਗਣ ਦੇ ਕਾਰਣ ਹਾਲੇ ਸਪਸ਼ਟ ਨਹੀਂ ਹੋਏ ਹਨ। ਇਸ ਹਾਦਸੇ ‘ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਮ੍ਰਿਤਕਾਂ ਦੀ ਪਛਾਣ 30 ਸਾਲਾ ਦੇਸਰਾਜ ਅਤੇ 25 ਸਾਲਾ ਢੋਲਮਾ ਵਜੋਂ ਹੋਈ ਹੈ। ਇਨ੍ਹਾਂ ਦੇ ਦੋ ਛੋਟੇ ਬੱਚੇ ਵੀ ਇਸ ਹਾਦਸੇ ਦੀ ਭੇਟ ਚੜ੍ਹ ਗਏ ਹਨ। ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਟਵੀਟ ਕੀਤਾ ਹੈ ਕਿ ਤੀਸਾ ਦੇ ਸੁਇਲਾ ਪਿੰਡ ਵਿੱਚ ਵਾਪਰੀ ਇਸ ਦਰਦਨਾਕ ਘਟਨਾ ਦਾ ਮੈਨੂੰ ਬਹੁਤ ਦੁੱਖ ਹੋਇਆ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਅਸਥਾਨ ਦੇਵੇ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਹੌਸਲਾ ਦੇਵੇ।

Exit mobile version