ਸੜਕ ਪਾਰ ਕਰਦੇ ਸਮੇਂ ਇਕ ਪਰਿਵਾਰ ਦੇ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ 4 ਦੀ ਮੌਤ ਹੋ ਗਈ ਅਤੇ ਤਿੰਨ ਹੋਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੜਕ ਪਾਰ ਕਰਦੇ ਸਮੇਂ ਇਕ ਪਰਿਵਾਰ ਦੇ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ 4 ਦੀ ਮੌਤ ਹੋ ਗਈ ਅਤੇ ਤਿੰਨ ਹੋਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਹਾਦਸਾ ਤਾਮਿਲਨਾਡੂ ਦੇ ਜ਼ਿਲ੍ਹਾ ਮਦੂਰੇ ’ਚ ਉਸਿਲਾਮਪੱਟੀ ਦੇ ਕੋਲ ਕੁੰਜਮਪਟੀ ਵਿੱਚ ਵਾਪਰਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ ਰਫਤਾਰ ਕਾਰ ਨੇ ਸੜਕ ਪਾਰ ਕਰ ਰਹੇ ਇਕ ਹੀ ਪਰਿਵਾਰ ਦੇ 7 ਮੈਂਬਰਾਂ ਨੂੰ ਟੱਕਰ ਮਾਰ ਦਿੱਤੀ।
ਪੁਲਿਸ ਮੁਤਾਬਕ ਇਹ ਹਾਦਸਾ ਸ਼ਨੀਵਾਰ ਦੀ ਸ਼ਾਮ ਨੂੰ ਵਾਪਰਿਆ। ਪਰਿਵਾਰ ਦੇ ਮੈਂਬਰ ਸੜਕ ਲੰਘ ਰਹੇ ਸਨ, ਉਸ ਸਮੇਂ ਕੰਟਰੋਲ ਤੋਂ ਬਾਹਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ 4 ਦੀ ਮੌਤੇ ਉਤੇ ਹੀ ਮੌਤ ਹੋ ਗਈ।