The Khalas Tv Blog Punjab ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਵਿਅਕਤੀਆਂ ਦੀ ਹੋਈ ਮੌਤ…
Punjab

ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਵਿਅਕਤੀਆਂ ਦੀ ਹੋਈ ਮੌਤ…

4 people died due to drinking poisonous liquor in Sangrur...

4 people died due to drinking poisonous liquor in Sangrur...

ਸੰਗਰੂਰ : ਸੰਗਰੂਰ ਦੇ ਪਿੰਡ ਗੁੱਜਰਾਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਦਿੜ੍ਵਬਾ ਦੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਜਣਿਆਂ ਦਾ ਮੌਤ ਹੋ ਗਈ ਹੈ।

ਮ੍ਰਿਤਕਾਂ ਦੀ ਪਹਿਚਾਣ ਭੋਲਾ ਸਿੰਘ , ਨਿਰਮਲ ਸਿੰਘ , ਪ੍ਰਗਟ ਸਿੰਘ  ਅਤੇ ਜਗਜੀਤ ਸਿੰਘ ਵਜੋਂ ਹੋਈ ਹੈ। ਚਾਰ ਮੌਤਾਂ ਹੋਣ ਨਾਲ ਪਿੰਡ ‘ਚ ਸੋਗ ਦੀ ਲਹਿਰ ਹੈ। ਪੁਲਿਸ ਥਾਣਾ ਦਿੜ੍ਹਬਾ ਦੀ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

ਥਾਣਾ ਦਿੜਬਾ ਦੇ ਅਨੁਸਾਰ ਚਾਰੋਂ ਰਾਤ ਨੂੰ ਸ਼ਰਾਬ ਪੀ ਕੇ ਸੌਂ ਗਏ ਸਨ। ਸਵੇਰੇ ਜਦੋਂ ਉਹ ਨਾ ਉਠਿਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਬੇਹੋਸ਼ ਦੇਖ ਕੇ ਪਰਿਵਾਰਕ ਮੈਂਬਰ ਚਾਰਾਂ ਨੂੰ ਡਾਕਟਰ ਕੋਲ ਲੈ ਗਏ। ਉਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Exit mobile version