ਰਾਜਸਥਾਨ (Rajasthan ) ਦੇ ਜੋਧਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਗੈਸ ਸਿਲੰਡਰ ਧਮਾਕੇ ਤੋਂ 4 ਲੋਕਾਂ ਦੀ ਮੌਤ ਹੋ ਜਾਂਦੀ ਹੈ। ਦਰਅਸਲ ਸ਼ਨੀਵਾਰ ਨੂੰ ਜੋਧਪੁਰ ‘ਚ ਇਕ ਵੱਡਾ ਹਾਦਸਾ ਹੋਇਆ, ਜਿਸ ਕਾਰਨ ਕੀਰਤੀਨਗਰ ਦਾ ਪੂਰਾ ਇਲਾਕਾ ਹਿੱਲ ਗਿਆ। ਜਾਣਕਾਰੀ ਅਨੁਸਾਰ ਕੀਰਤੀ ਨਗਰ ‘ਚ 6 ਗੈਸ ਸਿਲੰਡਰ ਫਟਣ ਨਾਲ 2 ਬੱਚਿਆਂ ਸਮੇਤ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 16 ਲੋਕ ਜ਼ਖਮੀ ਹੋ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ‘ਚ ਕਈ ਵਾਹਨ ਵੀ ਸੜ ਗਏ ਹਨ। ਘਟਨਾ ਤੋਂ ਬਾਅਦ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਧਪੁਰ ਦੇ ਮਾਤਾ ਕਾ ਥਾਨ ਇਲਾਕੇ ਦੇ ਮੰਗਰਾ ਪੁੰਜਲਾ ਇਲਾਕੇ ਦੀ ਰਿਹਾਇਸ਼ੀ ਕਲੋਨੀ ਵਿੱਚ ਅੱਜ ਦੁਪਹਿਰ ਸਮੇਂ ਗੈਸ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ, ਜਿਸ ਵਿੱਚ ਝੁਲਸਣ ਕਾਰਨ 4 ਲੋਕਾਂ ਦੀ ਮੌਤ ਹੋ ਗਈ।
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ- ਜੋਧਪੁਰ ਦੇ ਮਗਰਾ ਪੁੰਜਲਾ ਇਲਾਕੇ ਦੇ ਕੀਰਤੀ ਨਗਰ ‘ਚ ਗੈਸ ਸਿਲੰਡਰ ਫਟਣ ਕਾਰਨ 4 ਲੋਕਾਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਤੋਂ ਪੂਰੀ ਘਟਨਾ ਦੀ ਜਾਣਕਾਰੀ ਲਈ ਹੈ ਅਤੇ ਜ਼ਖਮੀਆਂ ਦੇ ਸਹੀ ਇਲਾਜ ਦੇ ਨਿਰਦੇਸ਼ ਦਿੱਤੇ ਹਨ।
जोधपुर में मगरा पूंजला एरिया के कीर्ति नगर में गैस सिलेंडर फटने से 4 लोगों की मृत्यु एवं कई लोगों के घायल होने की जानकारी बेहद दुखद है। स्थानीय प्रशासन से पूरी घटना की जानकारी ली है एवं घायलों के समुचित उपचार के निर्देश दिए हैं।
— Ashok Gehlot (@ashokgehlot51) October 8, 2022