The Khalas Tv Blog Punjab ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ! ਸਰਕਾਰੀ ਅਦਾਰੇ ਰਹਿਣਗੇ ਬੰਦ
Punjab

ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ! ਸਰਕਾਰੀ ਅਦਾਰੇ ਰਹਿਣਗੇ ਬੰਦ

ਬਿਉਰੋ ਰਿਪੋਰਟ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (SRI GURU GRANTH SAHIB) ਦੇ ਪਹਿਲੇ ਪ੍ਰਕਾਸ਼ ਪੁਰਬ (PARKASH UTSAV) ਮੌਕੇ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਹੈ । 4 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ । ਇਸ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫਤਰ,ਬੋਰਡ,ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ । ਇਸ ਮੌਕੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ।

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕੀਤੀ ਸੀ । ਉਨ੍ਹਾਂ ਨੇ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਇਸ ਨੂੰ ਪੂਰਾ ਕੀਤਾ । ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਇਸ ਦਾ ਪਹਿਲੀ ਵਾਰ ਪ੍ਰਕਾਸ਼ ਕੀਤਾ ਗਿਆ ਅਤੇ ਬਾਬਾ ਬੁੱਢਾ ਜੀ ਨੂੰ ਪਹਿਲਾਂ ਗ੍ਰੰਥੀ ਥਾਪਿਆ ਗਿਆ । ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦੇ ਨਾਲ 15 ਭਗਤਾਂ,11 ਭੱਟਾਂ ਅਤੇ ਤਿੰਨ ਗੁਰੂ ਘਰ ਦੇ ਸ਼ਰਧਾਲੂਆਂ ਦੀ ਬਾਣੀ ਦਰਜ ਹੈ ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਕਰਨ ਤੋਂ ਬਾਅਦ ਇਸ ਨੂੰ ਸੰਪੂਰਨਤਾ ਦਿੱਤੀ ਗਈ ।

Exit mobile version