The Khalas Tv Blog Punjab ਭਿਆਨਕ ਸੜਕ ਹਾਦਸੇ ’ਚ 4 ਨੌਜਵਾਨਾਂ ਦੀ ਮੌਤ, 1 ਦੀ ਹਾਲਤ ਗੰਭੀਰ
Punjab

ਭਿਆਨਕ ਸੜਕ ਹਾਦਸੇ ’ਚ 4 ਨੌਜਵਾਨਾਂ ਦੀ ਮੌਤ, 1 ਦੀ ਹਾਲਤ ਗੰਭੀਰ

Tarn Taran 4 died in road accident

ਤਰਨ ਤਾਰਨ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਗਈ ਤੇ ਇੱਕ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਘਟਨਾ ਕਸਬਾ ਗੋਇੰਦਵਾਲ ਸਾਹਿਬ ਦੇ ਨਜ਼ਦੀਕ ਵਾਪਰਿਆ ਜਦੋਂ ਇੱਕ ਤੇਜ ਰਫ਼ਤਾਰ ਕਾਰ ਦਰੱਖ਼ਤ ਨਾਲ ਟਕਰਾ ਗਈ। ਹਾਦਸਾ ਏਨਾ ਭਿਆਨਕ ਸੀ ਕਿਗੱਡੀ ਦੇ ਪਰਖੱਚੇ ਉੱਡ ਗਏ ਤੇ 4 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ।

File Photo

ਚਾਰਾਂ ਨੌਜਵਾਨਾਂ ਦੀ ਪਛਾਣ ਹਰਜੰਟ ਸਿੰਘ, ਸਿਕੰਦਰ ਸਿੰਘ, ਯੁਵਰਾਜ ਸਿੰਘ, ਸੁਖਦੇਵ ਸਿੰਘ ਵਜੋਂ ਹੋਈ ਹੈ। ਇਹ ਪੰਜੇ ਨੌਜਵਾਨ ਤਰਨਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਰਣ ਸਿੰਘ ਦੇ ਰਹਿਣ ਵਾਲੇ ਸਨ।

ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਤੇਜ਼ ਰਫ਼ਤਾਰ ਕਰਕੇ ਇਹ ਹਾਦਸਾ ਵਾਪਰਿਆ ਹੈ। ਗੱਡੀ ਦੀ ਰਫ਼ਤਾਰ ਤੇਜ਼ ਹੋਣ ਕਾਰਨ ਡੇਰਾ ਚਰਨ ਬਾਗ਼ ਦੇ ਨਜ਼ਦੀਕ ਪੈਂਦੇ ਮੌੜ ਤੋਂ ਗੱਡੀ ਦਾ ਸੰਤੁਲਨ ਵਿਗੜ ਗਿਆ। ਜਿਸ ਦੇ ਚਲਦੇ ਤੇਜ਼ ਰਫ਼ਤਾਰ ਗੱਡੀ ਦਰੱਖਤ ਨੂੰ ਪੁੱਟਦੇ ਹੋਏ ਟ੍ਰਾਂਸਫਾਰਮਰ ਨਾਲ ਟਕਰਾਅ ਗਈ।

ਇਹ ਵੀ ਪੜ੍ਹੋ – ਅਕਾਲੀ ਦਲ ਨੂੰ ਝਟਕਾ! ਦਿੱਲੀ ਕਮੇਟੀ ਦੇ 7 ਮੈਂਬਰ ਬੀਜੇਪੀ ਵਿੱਚ ਸ਼ਾਮਲ
Exit mobile version