The Khalas Tv Blog Punjab ਚੋਣ ਜ਼ਾਬਤੇ ਦੌਰਾਨ ਪੰਜਾਬ ‘ਚ 40.31 ਕਰੋੜ ਦੀਆਂ ਵਸਤਾਂ ਜ਼ਬਤ
Punjab

ਚੋਣ ਜ਼ਾਬਤੇ ਦੌਰਾਨ ਪੰਜਾਬ ‘ਚ 40.31 ਕਰੋੜ ਦੀਆਂ ਵਸਤਾਂ ਜ਼ਬਤ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਸੂਬੇ ਵਿੱਚ ਲਾਗੂ ਹੋਏ ਚੋਣ ਜ਼ਾਬਤੇ ਦੌਰਾਨ 14 ਜਨਵਰੀ ਤੱਕ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸੂਬੇ ਵਿੱਚ ਸਰਵਾਈਲੈਂਸ ਟੀਮਾਂ ਵੱਲੋਂ 2.72 ਲੱਖ ਲੀਟਰ ਸ਼ ਰਾਬ ਫੜੀ ਗਈ ਹੈ ਜਿਸ ਦੀ ਕੀਮਤ 81 ਲੱਖ ਰੁਪਏ ਬਣਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ ਵਿੱਚ ਨ ਸ਼ੀਲੇ ਪਦਾਰਥ ਵੀ ਫੜੇ ਗਏ ਹਨ, ਜਿਨ੍ਹਾਂ ਦੀ ਕੀਮਤ 38.93 ਕਰੋੜ ਬਣਦੀ ਹੈ ਅਤੇ ਇਸ ਤੋਂ ਇਲਾਵਾ ਸੂਬੇ ਵਿੱਚ 14 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 323102 ਲਾਈਸੈਂਸੀ ਹ ਥਿਆਰ ਜਮ੍ਹਾਂ ਹੋ ਚੁੱਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 20 ਗ਼ੈਰ ਲਾਈਸੈਂਸੀ ਹਥਿ ਆਰ ਫੜ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ‘ਤੇ ਵੱਖ ਵੱਖ ਟੀਮਾਂ ਵੱਲੋਂ 53610 ਸਰਕਾਰੀ ਥਾਂਵਾਂ ਅਤੇ 14911 ਨਿੱਜੀ ਥਾਂਵਾਂ ਤੋਂ ਬੈਨਰ ਪੋਸਟਰ ਅਤੇ ਦੀਵਾਰੀ ਇਸ਼ਤਿਹਾਰ ਹਟਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 118 ਲੋਕਾਂ ਖ਼ਿਲਾਫ਼ ਅਹਿਤਿਆਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ 2064 ਗ਼ੈਰ ਜ਼ਮਾਨਤੀ ਵਾਰੰਟ ਦੇ ਮਾਮਲਿਆਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ ਬਾਕੀ 239 ਖ਼ਿਲਾਫ਼ ਕਾਰਵਾਈ ਜਾਰੀ ਹੈ।

Exit mobile version