ਪੰਜਾਬ ਦੇ 19 ਜ਼ਿਲ੍ਹਿਆਂ ਦੇ 1460 ਦੇ ਕਰੀਬ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋ ਚੁੱਕੇ ਹਨ, ਜਦੋਂ ਕਿ 40 ਜਣਿਆਂ ਦੀ ਮੌਤ ਹੋ ਚੁੱਕੀ ਹੈ। ਰੁਕ ਰੁਕ ਕੇ ਪੈ ਰਹੇ ਮੀਂਹ ਨੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦੀ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲੇ ਵੀ ਸੂਬੇ ਦੇ ਕਈ ਹਿੱਸਿਆਂ ਵਿੱਚ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਨੂੰ ਛੱਡ ਕੇ ਸਕੂਲਾਂ ਜਾਂ ਕਿਤੇ ਹੋਰ ਰਹਿਣਾ ਪੈ ਰਿਹਾ ਹੈ।
ਲਗਾਤਾਰ ਮੀਂਹ ਪੈਣ ਕਾਰਨ ਪੰਜਾਬ ਦੇ ਸਾਰੇ ਡੈਮ, ਦਰਿਆਵਾਂ ਤੇ ਨਦੀਆਂ ਵਿੱਚ ਵੀ ਪਾਣੀ ਵਧਦਾ ਜਾ ਰਿਹਾ ਹੈ। ਘੱਗਰ, ਸਤਲੁਜ, ਰਾਵੀ ਤੇ ਬਿਆਸ ਵਿੱਚ ਪਾਣੀ ਦਾ ਪੱਧਰ ਵਧਦਾ ਦੇਖ ਕੇ ਇਨ੍ਹਾਂ ਕੰਡੇ ਸਥਿਤ ਪਿੰਡਾਂ ਦੇ ਲੋਕਾਂ ਦੇ ਸਾਹ ਸੁੱਕਣੇ ਪੈ ਗਏ ਹਨ। ਜਾਣਕਾਰੀ ਅਨੁਸਾਰ ਹੁਣ ਤੱਕ
ਮੌਜੂਦਾ ਸਮੇਂ ਘੱਗਰ ਕਰ ਕੇ ਸਰਦੂਲਗੜ੍ਹ ਤੇ ਆਲ਼ੇ-ਦੁਆਲੇ ਦੇ ਲੋਕਾਂ ਨੂੰ ਸੰਤਾਪ ਭੋਗਣਾ ਪੈ ਰਿਹਾ ਹੈ। ਉੱਧਰ ਬੀਤੇ ਦਿਨ ਤੋਂ ਜ਼ਿਲ੍ਹਾ ਪਟਿਆਲਾ ਦੇ ਕੁਝ ਪਿੰਡਾਂ ਨੂੰ ਵੀ ਮੁੜ ਘੱਗਰ ਦਾ ਪਾਣੀ ਦਾਖਲ ਹੋਣ ਦਾ ਡਰ ਸਤਾ ਰਿਹਾ ਹੈ।
ਘੱਗਰ ਦਰਿਆ ਪੰਜਾਬ ਵਿੱਚ ਤਬਾਹੀ ਮਚਾ ਰਿਹਾ ਹੈ। ਦਰਿਆ ਦੇ ਤੇਜ਼ ਹੋਣ ਤੋਂ ਬਾਅਦ ਸ਼ਨੀਵਾਰ ਅੱਧੀ ਰਾਤ ਨੂੰ ਪਟਿਆਲਾ ਦੇ ਪਿੰਡਾਂ ਵਿੱਚ ਪਾਣੀ ਨੇ ਤਬਾਹੀ ਮਚਾਈ। ਖੇਤਾਂ ਅਤੇ ਫ਼ਸਲਾਂ ਵਿੱਚ ਪਾਣੀ ਭਰ ਗਿਆ। ਪਟਿਆਲਾ ਦੇ ਭਾਗਪੁਰ ਅਤੇ ਨੇੜਲੇ ਪਿੰਡਾਂ ਵਿੱਚ ਪਾਣੀ ਭਰ ਗਿਆ ਸੀ।
ਦੂਜੇ ਪਾਸੇ ਸਰਦੂਲਗੜ੍ਹ ਦੇ ਕਈ ਪਿੰਡ ਅਜੇ ਵੀ ਪਾਣੀ ਦੀ ਮਾਰ ਹੇਠ ਹਨ। ਸਾਧੂਗੜ੍ਹ ਵਿੱਚ ਪਾਣੀ ਥੋੜ੍ਹਾ ਘੱਟ ਗਿਆ ਹੈ ਪਰ ਫਿਰ ਵੀ ਇਹ ਪਿੰਡ ਚਾਰੋ ਪਾਸਿਓਂ ਪਾਣੀ ਨਾਲ ਘਿਰਿਆ ਹੋਇਆ ਹੈ। ਇੱਥੋਂ ਦੇ ਲੋਕਾਂ ਨੂੰ ਹੁਣ ਸਹਾਰੇ ਅਤੇ ਮਦਦ ਦੀ ਲੋੜ ਹੈ, ਜਿਸ ਲਈ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕਰ ਰਹੇ ਹਨ।
ਮੌਸਮ ਵਿਭਾਗ ਨੇ ਪੰਜਾਬ ’ਚ 24, 25, 26 ਤੇ 27 ਜੁਲਾਈ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਹੁਸ਼ਿਆਰਪੁਰ ਇਲਾਕੇ ਵਿੱਚ ਅੱਜ ਵੀ ਹਲਕਾ ਮੀਂਹ ਪਿਆ ਹੈ।