The Khalas Tv Blog India ਡੋਪ ਟੈਸਟ ‘ਚ ਫੇਲ੍ਹ ਰਹੀ 400 ਮੀਟਰ ਦੌੜਾਕ ਦੀਪਾਂਸ਼ੀ
India Sports

ਡੋਪ ਟੈਸਟ ‘ਚ ਫੇਲ੍ਹ ਰਹੀ 400 ਮੀਟਰ ਦੌੜਾਕ ਦੀਪਾਂਸ਼ੀ

ਦਿੱਲੀ : ਭਾਰਤ ਦੀ ਚੋਟੀ ਦੀ ਮਹਿਲਾ 400 ਮੀਟਰ ਦੌੜਾਕ ਦੀਪਾਂਸ਼ੀ ਨੂੰ ਹਰਿਆਣਾ ਦੇ ਪੰਚਕੂਲਾ ਵਿਖੇ ਹਾਲ ਹੀ ਵਿੱਚ ਹੋਈ ਰਾਸ਼ਟਰੀ ਅੰਤਰ-ਰਾਜੀ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਐਨਾਬੋਲਿਕ ਸਟੀਰੌਇਡਜ਼ ਲਈ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਮੁਅੱਤਲ ਕਰ ਦਿੱਤਾ ਹੈ।

ਸ਼ੁੱਕਰਵਾਰ ਨੂੰ ਦੀਪਾਂਸ਼ੀ (21 ਸਾਲ) ਨੇ ਪੰਚਕੂਲਾ ‘ਚ ਮਹਿਲਾਵਾਂ ਦੇ 400 ਮੀਟਰ ਫਾਈਨਲ ‘ਚ ਕਿਰਣ ਪਹਿਲ (50.92 ਸੈਕੰਡ) ਤੋਂ ਬਾਅਦ 52.01 ਸੈਕੰਡ ਦੇ ਸਮੇਂ ਨਾਲ ਦੂਸਰਾ ਸਥਾਨ ਹਾਸਲ ਕੀਤਾ ਸੀ। ਟੂਰਨਾਮੈਂਟ ਦੌਰਾਨ ਲਏ ਗਏ ਡੋਪ ਨਮੂਨੇ ਵਿਚ ‘ਏਨਾਬੋਲਿਕ ਸਟੇਰਾਇਡ’ ਮਿਲਿਆ ਹੈ।

ਇਹ ਨਮੂਨੇ 27 ਜੂਨ ਨੂੰ (ਹੀਟ ਰੇਸ ਤੋਂ ਬਾਅਦ ਜਾਂ ਸੈਮੀਫਾਈਨਲ ‘ਚ) ਲਏ ਗਏ। ਰਾਸ਼ਟਰੀ ਅੰਤਰਰਾਜ਼ੀ ਚੈਂਪੀਅਨਸ਼ਿਪ (27 ਤੋਂ 30 ਜੂਨ) ਵਿਚ ਇਹ ਪਹਿਲਾ ਡੋਪ ਪਾਜ਼ੇਟਿਵ ਮਾਮਲਾ ਸਾਹਮਣੇ ਆਇਆ ਹੈ, ਜੋ ਪੈਰਿਸ ਓਲੰਪਿਕ ਲਈ ਅੰਤਿਮ ਕੁਆਲੀਫਾਇੰਗ ਟੂਰਨਾਮੈਂਟ ਵੀ ਸੀ। ਦੀਪਾਂਸ਼ੀ ਰਾਸ਼ਟਰੀ ਕੈਂਪ ‘ਚ ਟ੍ਰੇਨਿੰਗ ਨਹੀਂ ਕਰਦੀ।

Exit mobile version